ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਦੇ ਰੌਲੇ ‘ਤੇ ਪੁਲਿਸ ਸਖ਼ਤ/ ਸੰਗਤ ਨੂੰ ਆਵਾਜ਼ਾਂ ਮਾਰਨ ਤੋਂ ਗੁਰੇਜ਼ ਕਰਨ ਦੀ ਚਿਤਾਵਨੀ/ ਸ਼ਿਕਾਇਤ ਮਿਲਣ ‘ਤੇ ਹੋਵੇਗੀ ਸਖ਼ਤ ਕਾਰਵਾਈ

0
1

ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਹੋਟਲ ਮਾਲਕਾਂ ਵੱਲੋਂ ਸੰਗਤ ਨੂੰ ਕਮਰੇ ਲਈ ਆਵਾਜ਼ਾਂ ਮਾਰਨ ਤੋਂ ਸਖ਼ਤ ਹੋ ਗਿਆ ਹੈ। ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਦੀ ਸ਼ਿਕਾਇਤ ‘ਤੇ ਥਾਣਾ ਡਵੀਜ਼ਨ ਦੇ ਐੱਸਐੱਚਓ ਵੱਲੋਂ ਹੋਟਲ ਮਾਲਕਾਂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਪੁਲਿਸ ਮੁਤਾਬਕ ਇਸ ਸਬੰਧੀ ਪਹਿਲਾਂ ਵੀ ਹੋਟਲ ਮਾਲਕਾਂ ਨੂੰ ਵਾਰਨਿੰਗ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਮੁੜ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੋਟਲ ਮਾਲਕ ਨੂੰ ਬੁਲਾ ਕੇ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹੋਟਲ ਮਾਲਕ ਅਜਿਹਾ ਕਰਦਾ ਫੜਿਆ ਗਿਆ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here