ਚੰਡੀਗੜ੍ਹ ’ਚ ਪੰਜਾਬ ਭਾਜਪਾ ਨੂੰ ਮਿਲਿਆ ਵੱਡਾ ਹੁਲਾਰਾ/ ਅਕਾਲੀ ਦਲ ਕਾਂਗਰਸ ਤੇ ‘ਆਪ’ ਦੇ ਆਗੂ ਭਾਜਪਾ ’ਚ ਸ਼ਾਮਲ/ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਕੀਤਾ ਸਵਾਗਤ

0
3

ਪੰਜਾਬ ਭਾਜਪਾ ਨੂੰ ਅੱਜ ਉਸ ਵੇਲੇ ਵੱਡਾ ਹੁੰਲਾਰਾ ਮਿਲਿਆ ਜਦੋਂ  ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਕਈ ਆਗੂ ਭਾਜਪਾ ਵਿਚ ਸ਼ਾਮਲ ਹੋ ਹਏ। ਚੰਡੀਗੜ੍ਹ ਵਿਖੇ ਹੋਏ ਸਮਾਗਮ ਵਿਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੇਂ ਆਗੂਆਂ ਦਾ ਸਵਾਗਤ ਕੀਤਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਦੀ ਜ਼ਿੰਮੇਵਾਰੀ ਵੀ ਆਪਣੇ ਮੋਢਿਆਂ ‘ਤੇ ਲਈ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਸੈਣੀ ਨੇ ਕਾਂਗਰਸ ਦੇ ਰੁਜ਼ਗਾਰ ਦੇ ਵਾਅਦੇ ਅਤੇ ‘ਆਪ’ ਵੱਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਗਾਰੰਟੀ ਹੈ।

LEAVE A REPLY

Please enter your comment!
Please enter your name here