ਪੰਜਾਬ ਮੰਡੀ ਗੋਬਿੰਦਗੜ੍ਹ ’ਚ ਵਪਾਰੀਆਂ ਨੂੰ ਮਿਲੇ ਸੁਖਬੀਰ ਬਾਦਲ/ ਵਿਜ਼ਨ ਸੁਖਬੀਰ ਮੁਹਿੰਮ ਤਹਿਤ ਕੀਤੀ ਮੁਲਾਕਾਤ/ ਸਰਕਾਰ ਆਉਣ ‘ਤੇ ਵਿਸ਼ੇਸ਼ ਸਕੀਮਾਂ ਲਿਆਉਣ ਦਾ ਵਾਅਦਾ By admin - November 19, 2026 0 1 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਰੂ-ਬ-ਰੂ ਹੋਏ। ‘ਵਿਜ਼ਨ ਸੁਖਬੀਰ’ ਮੁਹਿੰਮ ਤਹਿਤ ਕਰਵਾਈ ਗਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਸੁਖਬੀਰ ਬਾਦਲ ਸਾਹਮਣੇ ਰੱਖੀਆਂ। ਇਸ ਮੌਕੇ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਦੀ ਇੰਡਸਟਰੀ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇਗਾ। ਉੱਥੇ ਹੀ ਅਕਾਲੀ ਦਲ ਵੱਲੋਂ ਕਿੰਨੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਫਿਲਹਾਲ ਸੀਕ੍ਰੇਟ ਹੈ ਅਤੇ ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ।