
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਗੁਰਦੁਆਰਾ ਮਾਤਾ ਦਇਆ ਕੌਰ ਦੇ ਨੇੜੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲ ਹੈ। ਸੰਧਵਾਂ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ, ਸੀਵਰੇਜ ਅਤੇ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਸੜਕਾਂ ਦੇ ਨਵੀਨੀਕਰਨ ਤੋਂ ਲੈ ਕੇ ਸੀਵਰੇਜ ਪ੍ਰਬੰਧਾਂ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ। ਸਪੀਕਰ ਬਣਨ ਦੇ ਪਹਿਲੇ ਦਿਨ ਤੋਂ ਹੀ ਉਹ ਹਲਕੇ ਦੇ ਵਿਕਾਸ ਕਾਰਜਾਂ ਦੇ ਮਿਸ਼ਨ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਾਂ। ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ । ਇਸ ਮੌਕੇ ਪਿੰਡ ਵਾਸੀਆਂ ਨੇ ਇਸ ਅਹਿਮ ਵਿਕਾਸ ਕਾਰਜ ਦੀ ਸ਼ੁਰੂਆਤ ਕਰਨ ਲਈ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

