ਆਪ ਬੁਲਾਰਾ ਬਲਤੇਜ ਪੰਨੂ ਦਾ ਵਿਰੋਧੀਆਂ ’ਤੇ ਹਮਲਾ/ ਸਿਆਸੀ ਪਾਰਟੀਆਂ ਦੀਆਂ ਯਾਤਰਾਵਾਂ ’ਤੇ ਚੁੱਕੇ ਸਵਾਲ/ ਸੁਖਬੀਰ ਦੇ ਸ਼ਰਾਬ ਵਾਲੇ ਬਿਆਨ ਨੂੰ ਲੈ ਕੇ ਕੱਸਿਆ ਤੰਜ਼

0
1

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰਕੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਪੰਜਾਬ ਨੂੰ ਬਚਾਉਣ ਦੇ ਨਾਂ ‘ਤੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਕੱਢੀਆਂ ਜਾ ਰਹੀਆਂ ਰੈਲੀਆਂ ‘ਤੇ ਸਵਾਲ ਚੁੱਕਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਉਜਾੜਿਆ, ਅੱਜ ਉਹੀ ਪੰਜਾਬ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਅਕਾਲੀ ਦਲ ‘ਤੇ ਵੱਖ-ਵੱਖ ਮਾਫੀਆ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆ। ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਯਾਤਰਾ, ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਰਾਬ ਨੂੰ ਲੈ ਕੇ ਦਿੱਤੇ ਬਿਆਨ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।

LEAVE A REPLY

Please enter your comment!
Please enter your name here