ਪੰਜਾਬ ਜਲੰਧਰ ਡਰਾਈਵਿੰਗ ਟੈਸਟ ਟਰੈਕ ’ਤੇ ਰਿਸ਼ਵਤਖੋਰੀ ਦੇ ਦੋਸ਼/ ਲਾਇਸੈਂਸ ਬਣਵਾਉਣ ਲਈ 5 ਤੋਂ 10 ਹਜ਼ਾਰ ਮੰਗਣ ਦਾ ਦਾਅਵਾ/ ਇੱਕ ਮਹੀਨੇ ਤੋਂ ਨਹੀਂ ਮਿਲਿਆ ਲਾਇਸੈਂਸ, ਅਧਿਕਾਰੀ ਨੇ ਦੋਸ਼ ਨਕਾਰੇ By admin - November 20, 2026 0 2 Facebook Twitter Pinterest WhatsApp ਜਲੰਧਰ ਦੇ ਡਰਾਈਵਿੰਗ ਟੈਸਟ ਟਰੈਕ ’ਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਆਏ ਇੱਕ ਵਿਅਕਤੀ ਨੇ ਅਧਿਕਾਰੀਆਂ ’ਤੇ ਰਿਸ਼ਵਤ ਮੰਗਣ ਅਤੇ ਬਿਨੈਕਾਰਾਂ ਨਾਲ ਬਦਸਲੂਕੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਿੰਡ ਬੁਲੰਦਪੁਰ ਦੇ ਰਹਿਣ ਵਾਲੇ ਵਿਜੇ ਕੁਮਾਰ ਦਾ ਕਹਿਣਾ ਹੈ ਕਿ ਉਸਨੇ ਡਰਾਈਵਿੰਗ ਟੈਸਟ ਪਾਸ ਕਰਨ ਦੇ ਨਾਲ ਸਾਰੇ ਜ਼ਰੂਰੀ ਦਸਤਾਵੇਜ਼ ਵੀ ਜਮ੍ਹਾਂ ਕਰਵਾ ਦਿੱਤੇ ਹਨ, ਪਰ ਇੱਕ ਮਹੀਨਾ ਬੀਤਣ ਦੇ ਬਾਵਜੂਦ ਉਸਨੂੰ ਲਾਇਸੈਂਸ ਜਾਰੀ ਨਹੀਂ ਕੀਤਾ ਗਿਆ। ਵਿਜੇ ਨੇ ਦੋਸ਼ ਲਗਾਇਆ ਕਿ ਲਾਇਸੈਂਸ ਜਾਰੀ ਕਰਨ ਬਦਲੇ ਉਸ ਕੋਲੋਂ 5 ਤੋਂ 10 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਉਸਨੇ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ, ਸਬੰਧਤ ਅਧਿਕਾਰੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜੇਕਰ ਕਿਸੇ ਨੇ ਰਿਸ਼ਵਤ ਮੰਗੀ ਹੈ ਤਾਂ ਬਿਨੈਕਾਰ ਸਬੂਤਾਂ ਸਮੇਤ ਲਿਖਤੀ ਸ਼ਿਕਾਇਤ ਦੇਵੇ। ਸ਼ਿਕਾਇਤ ਮਿਲਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।