PCS ਭਰਤੀ ਬਾਰੇ ਅਦਾਲਤੀ ਫੈਸਲੇ ’ਤੇ ਅਮਨ ਅਰੋੜਾ ਦੀ ਪ੍ਰਤੀਕਿਰਿਆ/ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ’ਤੇ ਹੋਣ ਦਾ ਦਾਅਵਾ/ ਅਗਲੀ ਸੁਣਵਾਈ ਦੌਰਾਨ ਆਪਣਾ ਪੱਖ ਰੱਖੇਗੀ ਸਰਕਾਰ

0
4

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ PCS ਭਰਤੀ ਪ੍ਰਕਿਰਿਆ ਨੂੰ ਲੈ ਕੇ ਦਿੱਤੇ ਫੈਸਲੇ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤੀਕਿਰਿਆ ਦਿੱਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਣਯੋਗ ਹਾਈਕੋਰਟ ਦੀ ਪ੍ਰਕਿਰਿਆ ਦਾ ਪੂਰਾ ਸਤਿਕਾਰ ਹੈ ਅਤੇ ਅਗਲੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਸਪੱਸ਼ਟ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ PCS ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ’ਤੇ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੌਣੇ ਪੰਜ ਸਾਲਾਂ ਵਿੱਚ 72 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

LEAVE A REPLY

Please enter your comment!
Please enter your name here