ਗੁਰਦਾਸਪੁਰ ’ਚ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਧਰਨਾ/ ਬੱਬਰੀ ਚੌਂਕ ਵਿਖੇ ਹਾਈਵੇ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

0
3

ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਆਗੂਆਂ ਵੱਲੋਂ ਬੱਬਰੀ ਚੌਂਕ ਵਿਖੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ। ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇ, ਲੰਬੇ ਸਮੇਂ ਤੋਂ ਰੁਕੀਆਂ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਖੰਡ ਮਿੱਲਾਂ ਚਾਲੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਸੋਨੂੰ ਚੱਢਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹਾਈਵੇ ਦੀਆਂ ਦੋਵੇਂ ਸਾਈਡਾਂ ਬੰਦ ਕਰਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here