ਪੰਜਾਬ ਲੰਬੀ ਤੋਂ ਆਪ ਉਮੀਦਵਾਰ ਧੀਰਾ ਖੁੱਡੀਆਂ ਵੱਲੋਂ ਚੋਣ ਮੁਹਿੰਮ ਸ਼ੁਰੂ/ ਗੁਰਦੁਆਰਾ ਥੇਹੜੀ ਸਾਹਿਬ ਵਿਖੇ ਮੱਥਾ ਟੇਕ ਸ਼ੁਰੂ ਕੀਤਾ ਪ੍ਰਚਾਰ/ ਮੰਤਰੀ ਖੁੱਡੀਆਂ ਬੋਲੇ, ਭਤੀਜੇ ਧੀਰਾ ਖੁੱਡੀਆਂ ਨੂੰ ਕਾਮਯਾਬ ਕਰਨ ਲੋਕ By admin - November 20, 2026 0 3 Facebook Twitter Pinterest WhatsApp ਵਿਧਾਨ ਸਭਾ ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਵੱਲੋਂ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਧੀਰਾ ਖੁੱਡੀਆਂ ਨੇ ਆਪਣੇ ਚਾਚਾ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਗੁਰਦੁਆਰਾ ਸ੍ਰੀ ਥੇਹੜੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹਲਕੇ ਦੇ ਕਈ ਲੋਕ ਵੀ ਮੌਜੂਦ ਰਹੇ। ਚੋਣ ਪ੍ਰਚਾਰ ਦੀ ਸ਼ੁਰੂਆਤ ਮੌਕੇ ਧੀਰਾ ਖੁੱਡੀਆਂ ਨੇ ਕਿਹਾ ਕਿ ਇਹ ਟਿਕਟ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਲੰਬੀ ਹਲਕੇ ਦੇ ਲੋਕਾਂ ਦੀ ਟਿਕਟ ਹੈ ਅਤੇ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਣ ਦੀ ਉਮੀਦ ਹੈ। ਉੱਧਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਲੋਕਾਂ ਨੂੰ ਆਪਣੇ ਭਤੀਜੇ ਦੇ ਹੱਕ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ।