ਜਥੇਦਾਰ ਗੜਗੱਜ ਵੱਲੋਂ ਧਾਮੀ ਨੂੰ ਮੁੜ ਪ੍ਰਧਾਨ ਬਣਨ ‘ਤੇ ਵਧਾਈ/ ਸਿੱਖ ਮਸਲਿਆਂ ‘ਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਦਿੱਤਾ ਸੁਨੇਹਾ/ ਰਾਜ ਕੁੰਦਰਾ ਦੀ ਫਿਲਮ ਨੂੰ ਪ੍ਰਵਾਨਗੀ ਨਾ ਦੇਣ ਦਾ ਦਾਅਵਾ

0
1

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਨੂੰ ਲੈ ਕੇ ਪੰਥਕ ਸੰਸਥਾਵਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਜਥੇਦਾਰ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਕਾਨੂੰਨ ਬਾਰੇ ਕਿਹਾ ਕਿ ਜਦੋਂ ਤੱਕ ਇਸ ਕਾਨੂੰਨ ਨੂੰ ਲੈ ਕੇ ਸਹਿਮਤੀ ਨਹੀਂ ਬਣਦੀ, ਉਦੋਂ ਤੱਕ ਇਸ ‘ਤੇ ਰੋਕ ਲਗਾਈ ਜਾਵੇ। ਰਾਜ ਕੁੰਦਰਾ ਦੀ ਫਿਲਮ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਕਿਸੇ ਵੀ ਫਿਲਮ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾਂਦੀ।

LEAVE A REPLY

Please enter your comment!
Please enter your name here