ਗੁਰਦਾਸਪੁਰ ਦੇ ਬਲਪੁਰੀਆਂ ਮੋੜ ਨੇੜੇ ਭਿਆਨਕ ਹਾਦਸਾ/ ਤੇਜ਼ ਰਫ਼ਤਾਰ ਵਰਨਾ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ/ ਬੱਚਿਆਂ ਨੂੰ ਲੋਕਾਂ ਨੇ ਸੁਰੱਖਿਅਤ ਕੱਢਿਆ ਬਾਹਰ

0
1

ਗੁਰਦਾਸਪਾਰ ਦੇ ਬਲਪੁਰੀਆਂ ਮੋੜ ਨੇੜੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਸਕੂਲੀ ਬੱਚਿਆਂ ਨਾਲ ਭਰੀ ਵੈਨ ਨੂੰ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਲ ਵੈਨ ਸੜਕ ਵਿਚਕਾਰ ਹੀ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਗਨੀਮਤ ਰਹੀ ਕਿ ਵੈਨ ਵਿੱਚ ਸਵਾਰ ਬੱਚਿਆਂ ਨੂੰ ਸਿਰਫ਼ ਮਾਮੂਲੀ ਸੱਟਾਂ ਲੱਗੀਆਂ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਤੁਰੰਤ ਵੈਨ ਵਿੱਚੋਂ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ 112 ਅਤੇ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਤੇਜ਼ ਰਫ਼ਤਾਰ ਵਾਹਨਾਂ ਕਾਰਨ ਸਕੂਲੀ ਬੱਚਿਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ, ਸਕੂਲ ਵੈਨ ਸਵੇਰੇ ਬੱਚਿਆਂ ਨੂੰ ਲੈ ਕੇ ਆਪਣੇ ਰੋਜ਼ਾਨਾ ਦੇ ਰੂਟ ‘ਤੇ ਜਾ ਰਹੀ ਸੀ। ਜਦੋਂ ਵੈਨ ਬਲਪੁਰੀਆਂ ਮੋੜ ਨੇੜੇ ਮਰੂਤੀ ਏਜੰਸੀ ਕੋਲ ਪਹੁੰਚੀ ਤਾਂ ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਵੈਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ। ਹਾਦਸਾ ਵਾਪਰਦੇ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਬਿਨਾਂ ਦੇਰੀ ਕੀਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਲੋਕਾਂ ਨੇ ਇਕੱਠੇ ਹੋ ਕੇ ਵੈਨ ਵਿੱਚ ਫਸੇ ਸਕੂਲੀ ਬੱਚਿਆਂ ਨੂੰ ਬਾਹਰ ਕੱਢਿਆ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੱਡੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਅਤੇ ਬੱਚਿਆਂ ਨੂੰ ਸਿਰਫ਼ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਵਰਨਾ ਕਾਰ ਚਾਲਕ ਵੱਲੋਂ ਸਕੂਲ ਵੈਨ ਨੂੰ ਟੱਕਰ ਮਾਰਨ ਕਾਰਨ ਇਹ ਹਾਦਸਾ ਵਾਪਰਿਆ, ਜਿਸ ਨਾਲ ਵੈਨ ਪਲਟ ਗਈ ਅਤੇ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਹਾਦਸੇ ਨੇ ਇੱਕ ਵਾਰ ਫਿਰ ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਸੜਕਾਂ ‘ਤੇ ਤੇਜ਼ ਰਫ਼ਤਾਰ ਵਾਹਨ ਚਲਾਉਣ ਦੇ ਮਾਮਲੇ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ‘ਤੇ ਖ਼ਾਸ ਕਰਕੇ ਸਕੂਲ ਵੈਨਾਂ ਅਤੇ ਬੱਚਿਆਂ ਦੀ ਆਵਾਜਾਈ ਵਾਲੇ ਸਮੇਂ ਦੌਰਾਨ ਸਾਵਧਾਨੀ ਵਰਤਣ ਅਤੇ ਨਿਰਧਾਰਤ ਰਫ਼ਤਾਰ ਸੀਮਾ ਦੀ ਪਾਲਣਾ ਕਰਨ।

LEAVE A REPLY

Please enter your comment!
Please enter your name here