ਫਤਹਿਗੜ੍ਹ ਸਾਹਿਬ ਵਿਖੇ ਸਹਿਕਾਰੀ ਸਭਾਵਾਂ ਮੁਲਜ਼ਮ ਯੂਨੀਅਨ ਦੀ ਚੋਣ/ ਨਰਿੰਦਰ ਸਿੰਘ ਚੁਣੇ ਗਏ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ/ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ

0
1

ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਦੌਰਾਨ ਚੋਣ ਅਬਜ਼ਰਵਰ ਇਕਬਾਲ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਇਕਾਈ ਦੀ ਨਵੀਂ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਨਰਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ, ਜਦਕਿ ਦਲਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਹਰਮੀਤ ਸਿੰਘ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਸ ਤੋਂ ਇਲਾਵਾ ਕਮਲਜੀਤ ਸਿੰਘ ਖਜ਼ਾਨਚੀ, ਹਰਪਾਲ ਸਿੰਘ ਐਡੀਟਰ ਅਤੇ ਕੁਲਜਿੰਦਰ ਸਿੰਘ ਪ੍ਰੈੱਸ ਸਕੱਤਰ ਚੁਣੇ ਗਏ। ਮੀਟਿੰਗ ਦੌਰਾਨ ਸਾਲਾਨਾ ਸ਼ਹੀਦੀ ਸਭਾ ਮੌਕੇ ਸੰਗਤਾਂ ਦੀ ਸੇਵਾ ਲਈ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਚਾਰ ਦਿਨ ਗੁਰੂ ਕਾ ਲੰਗਰ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ। ਨਵੀਂ ਟੀਮ ਨੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here