ਪਟਿਆਲਾ ਜੇਲ੍ਹ ’ਚ ਬੰਦ ਆਗੂਆਂ ਨੂੰ ਮਿਲਣ ਪਹੁੰਚੇ ਪ੍ਰਗਟ ਸਿੰਘ/ ਜੇਲ ਅੰਦਰ ਜਾਣ ਦੀ ਇਜ਼ਾਜਤ ਨਾ ਮਿਲਣ ਤੇ ਭੜਕੇ ਆਗੂ/ ਯੂਥ ਆਗੂਆਂ ਨੂੰ ਜੇਲ੍ਹ ਅੰਦਰ ਡੱਕਣ ’ਤੇ ਚੁੱਕੇ ਸਵਾਲ

0
1

ਪਟਿਆਲਾ ਦੀ ਕੇਂਦਰੀ ਸੁਧਾਰ ਜੇਲ੍ਹ ਵਿੱਚ ਬੰਦ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁਬੀ’ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਨ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਸਮੇਤ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਪ੍ਰਗਟ ਸਿੰਘ ਅਤੇ ਹੋਰ ਆਗੂਆਂ ਨੂੰ ਜੇਲ੍ਹ ਦੇ ਗੇਟ ’ਤੇ ਹੀ ਰੋਕ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਨ ਪ੍ਰਗਟ ਸਿੰਘ ਅਤੇ ਡਾ. ਧਰਮਵੀਰ ਗਾਂਧੀ ਦੀ ਸ਼ੁਭਮ ਸ਼ਰਮਾ ‘ਸ਼ੁਬੀ’ ਸਮੇਤ ਜੇਲ੍ਹ ਵਿੱਚ ਬੰਦ ਹੋਰ ਆਗੂਆਂ ਨਾਲ ਮੁਲਾਕਾਤ ਨਹੀਂ ਹੋ ਸਕੀ। ਇਸ ਮੌਕੇ ਜੇਲ੍ਹ ਦੇ ਬਾਹਰ ਪ੍ਰਗਟ ਸਿੰਘ ਅਤੇ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ।

ਪ੍ਰਗਟ ਸਿੰਘ ਨੇ ਕਿਹਾ ਕਿ PCS ਪੇਪਰ ਮਾਮਲੇ ਵਿੱਚ ਵੱਡੇ ਪੱਧਰ ’ਤੇ ਘਪਲੇਬਾਜ਼ੀ ਦੇ ਦੋਸ਼ ਲੱਗੇ ਹਨ ਅਤੇ ਇਸ ਨਾਲ ਬੱਚਿਆਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੌਜਵਾਨਾਂ ’ਤੇ ਹੀ ਪਰਚੇ ਦਰਜ ਕਰ ਦਿੱਤੇ ਗਏ, ਜੋ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਸਨ। ਪ੍ਰਗਟ ਸਿੰਘ ਨੇ ਸਵਾਲ ਕੀਤਾ ਕਿ ਇਸ ਨੂੰ ਕਿਸ ਤਰ੍ਹਾਂ ਦਾ ਇਨਸਾਫ ਕਿਹਾ ਜਾ ਸਕਦਾ ਹੈ। ਇਸ ਦੌਰਾਨ ਪ੍ਰਗਟ ਸਿੰਘ ਨੇ ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਭਾਜਪਾ ਵਿੱਚ ਜਾਣ ਬਾਰੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਜਿਸ ਪਾਰਟੀ ਵਿੱਚ ਜਾਣਾ ਹੈ, ਉਹ ਜਾ ਸਕਦਾ ਹੈ ਅਤੇ ਕਾਂਗਰਸ ਇਸ ਬਾਰੇ ਕੁਝ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਹ ਹਰ ਵਿਅਕਤੀ ਦੀ ਆਪਣੀ ਵਿਚਾਰਧਾਰਾ ਅਤੇ ਸੋਚ ਹੈ।

ਉੱਥੇ ਹੀ ਹਲਕਾ ਘਨੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਕੀਤੀ ਗਈ ਟਿੱਪਣੀ ’ਤੇ ਪ੍ਰਗਟ ਸਿੰਘ ਨੇ ਕਿਹਾ ਕਿ ਹਰ ਵਿਅਕਤੀ ਦੀ ਆਪਣੀ ਸਿਆਣਪ ਹੁੰਦੀ ਹੈ ਕਿ ਉਸ ਨੇ ਕਿਸ ਢੰਗ ਨਾਲ ਗੱਲ ਕਰਨੀ ਹੈ। ਮਦਨ ਲਾਲ ਜਲਾਲਪੁਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਹਰਦਿਆਲ ਸਿੰਘ ਕੰਬੋਜ ਕਾਂਗਰਸ ਛੱਡਣਗੇ ਅਤੇ ਉਨ੍ਹਾਂ ਨੇ ਇਸ ਬਾਰੇ ਵਿਜੈ ਇੰਦਰ ਸਿੰਗਲਾ ਨੂੰ ਵੀ ਜਾਣਕਾਰੀ ਦਿੱਤੀ ਸੀ। ਇਸ ’ਤੇ ਪ੍ਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਹਰਦਿਆਲ ਸਿੰਘ ਕੰਬੋਜ ਦੇ ਪਾਰਟੀ ਛੱਡਣ ਸਬੰਧੀ ਪਹਿਲਾਂ ਤੋਂ ਕੋਈ ਜਾਣਕਾਰੀ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੁਝ ਪਤਾ ਸੀ।

LEAVE A REPLY

Please enter your comment!
Please enter your name here