ਮੋਗਾ ’ਚ ‘ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਜਾਰੀ/ ਵਿਧਾਇਕਾ ਡਾ. ਬਲਜਿੰਦਰ ਕੌਰ ਨੇ ਲਿਆ ਜਾਇਜ਼ਾ/ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਨੂੰ ਅਪੀਲ

0
1

ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਣਗੇ। ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਾ. ਬਲਜਿੰਦਰ ਕੌਰ ਵਿਸ਼ੇਸ਼ ਤੌਰ ’ਤੇ ਮੋਗਾ ਪਹੁੰਚੇ। ਉਨ੍ਹਾਂ ਨੇ ਰੈਲੀ ਵਾਲੀ ਥਾਂ ’ਤੇ ਚੱਲ ਰਹੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਨਹਿਰੀ ਪਾਣੀ ਨੂੰ ਖੇਤਾਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ, ਮਹਿਲਾਵਾਂ ਲਈ ਸਤਿਕਾਰ ਯੋਜਨਾ ਤਹਿਤ 3,000 ਅਤੇ 4,500 ਰੁਪਏ ਦੀ ਆਰਥਿਕ ਸਹਾਇਤਾ, ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਰਜਿਸਟਰੀਆਂ ਅਤੇ ਰਸੋਈ ਸਕੀਮ ਤਹਿਤ ਕਿੱਟਾਂ ਮੁਹੱਈਆ ਕਰਵਾਉਣ ਵਰਗੇ ਕੰਮਾਂ ਦਾ ਜ਼ਿਕਰ ਕੀਤਾ।
ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਬਿਨਾਂ ਵਜ੍ਹਾ ਸਰਕਾਰ ਦੇ ਕੰਮਾਂ ’ਤੇ ਸਵਾਲ ਚੁੱਕ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਕੰਮ ਕਰਨ ਅਤੇ ਸੂਬੇ ਦੇ ਵਿਕਾਸ ਵਿੱਚ ਵਿਸ਼ਵਾਸ ਰੱਖਦੀ ਹੈ। ਅੰਤ ਵਿੱਚ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਦੀ ਰੈਲੀ ਨੂੰ ਸਫਲ ਬਣਾਉਣ ਲਈ ਪੂਰੇ ਜੋਸ਼ ਅਤੇ ਇਕਜੁੱਟਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।

LEAVE A REPLY

Please enter your comment!
Please enter your name here