ਲੌਂਗੋਵਾਲ ਵਾਸੀਆਂ ਨੂੰ ਮਿਲਿਆ ਗਿਆਨ ਦਾ ਤੋਹਫ਼ਾ/ ਡੇਢ ਕਰੋੜ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ/ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ

0
1

ਲੌਂਗੋਵਾਲ ਵਿਖੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਆਧੁਨਿਕ ਲਾਇਬ੍ਰੇਰੀ ਤਿਆਰ ਕਰਵਾਈ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ 1 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ 2800 ਵਰਗ ਫੁੱਟ ਰਕਬੇ ਵਿੱਚ ਬਣੀ ਇਸ ਲਾਇਬ੍ਰੇਰੀ ਨੂੰ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 52 ਸ਼ਹੀਦਾਂ ਦੀ ਪਵਿੱਤਰ ਧਰਤੀ ਅਤੇ ਮਹਾਨ ਵਿਦਵਾਨ ਗਿਆਨੀ ਗਿਆਨ ਸਿੰਘ ਜੀ ਦੀ ਜਨਮ ਭੂਮੀ ਲੌਂਗੋਵਾਲ ਵਿਖੇ ਬਣੀ ਇਹ ਆਧੁਨਿਕ ਲਾਇਬ੍ਰੇਰੀ ਹਰ ਉਮਰ ਵਰਗ ਦੇ ਲੋਕਾਂ ਲਈ ਗਿਆਨ ਦਾ ਭੰਡਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਪੈਸੇ ਦੀ ਇਮਾਨਦਾਰੀ ਨਾਲ ਵਰਤੋਂ ਕਰਦਿਆਂ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਲਾਇਬ੍ਰੇਰੀ ਵਿੱਚ ਏ.ਸੀ., ਕੰਪਿਊਟਰ, ਵਾਈ-ਫਾਈ, ਸੀ.ਸੀ.ਟੀ.ਵੀ. ਕੈਮਰੇ, ਆਧੁਨਿਕ ਫਰਨੀਚਰ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਕਿਤਾਬਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਲਾਇਬ੍ਰੇਰੀ ਦੇ ਸ਼ੁਰੂ ਹੋਣ ਨਾਲ ਲੌਂਗੋਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿਦਿਆਰਥੀਆਂ ਤੇ ਪਾਠਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।
ਵਿਦਿਆਰਥੀਆਂ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਪੜ੍ਹਨ ਵਾਸਤੇ ਦੂਰ-ਦੁਰਾਡੇ ਜਾਣਾ ਪੈਂਦਾ ਸੀ, ਪਰ ਹੁਣ ਇਹ ਸਹੂਲਤ ਉਨ੍ਹਾਂ ਨੂੰ ਆਪਣੇ ਹੀ ਸ਼ਹਿਰ ਵਿੱਚ ਮਿਲ ਗਈ ਹੈ। ਉਨ੍ਹਾਂ ਆਧੁਨਿਕ ਲਾਇਬ੍ਰੇਰੀ ਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here