ਪੰਜਾਬ ਸ਼੍ਰੀ ਗੰਗਾਨਗਰ ਰੇਲਵੇ ਟਰੈਕ ਬਲਾਸਟ ਮਾਮਲੇ ’ਚ ਇੱਕ ਹੋਰ ਨੌਜਵਾਨ ਗ੍ਰਿਫ਼ਤਾਰ/ ਜੇਲ੍ਹ ’ਚ ਬੰਦ ਹਰਪ੍ਰੀਤ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ ਪੁਲਿਸ By admin - November 23, 2026 0 1 Facebook Twitter Pinterest WhatsApp ਰਾਜਸਥਾਨ ਦੇ ਸ਼੍ਰੀ ਗੰਗਾਨਗਰ ਰੇਲਵੇ ਟਰੈਕ ਬਲਾਸਟ ਮਾਮਲੇ ਵਿੱਚ ਰਾਜਸਥਾਨ ਪੁਲਿਸ ਨੇ ਗੁਰਦਾਸਪੁਰ ਦੇ ਇੱਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਸ਼ਹੂਰ ਵਜੋਂ ਹੋਈ ਹੈ, ਜੋ ਪਹਿਲਾਂ ਹੀ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਸੀ। ਰਾਜਸਥਾਨ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕਰਕੇ ਸ਼੍ਰੀ ਗੰਗਾਨਗਰ ਲੈ ਗਈ ਹੈ, ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਸਤੰਬਰ ਵਿੱਚ ਦੁਬਈ ਤੋਂ ਆਪਣੇ ਪਿੰਡ ਪਰਤਿਆ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ 25 ਅਕਤੂਬਰ ਨੂੰ ਉਸ ਨੇ ਆਪਣੇ ਹੀ ਪਿੰਡ ਦੇ ਇੱਕ ਅਕਾਲੀ ਆਗੂ ’ਤੇ ਗੋਲੀ ਚਲਾਈ ਸੀ। ਇਸ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਨੇ ਉਸ ਨੂੰ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਸੀਨੀਅਰ ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਵਿੱਚ ਹਰਪ੍ਰੀਤ ਸਿੰਘ ਦੇ ਪਾਕਿਸਤਾਨੀ ਕਨੈਕਸ਼ਨ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਹਰਪ੍ਰੀਤ ਨੇ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹੈਂਡਲਰ ਸ਼ਾਹ ਨੂੰ ਰੇਲਵੇ ਟਰੈਕ ’ਤੇ ਧਮਾਕੇ ਵਾਲੀ ਥਾਂ ਦੀ ਲੋਕੇਸ਼ਨ ਭੇਜੀ ਸੀ। ਇਸ ਤੋਂ ਬਾਅਦ ਸ਼ਾਹ ਨੇ ਇਹ ਲੋਕੇਸ਼ਨ ਪਹਿਲਾਂ ਗ੍ਰਿਫ਼ਤਾਰ ਕੀਤੀ ਗਈ ਮਹਿਕਪ੍ਰੀਤ ਅਤੇ ਦਵਿੰਦਰ ਸਿੰਘ ਨੂੰ ਭੇਜੀ ਸੀ। ਦੋਸ਼ ਹੈ ਕਿ ਦੋਵਾਂ ਨੇ ਇਸੇ ਲੋਕੇਸ਼ਨ ’ਤੇ ਧਮਾਕੇ ਨੂੰ ਅੰਜਾਮ ਦਿੱਤਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਅਤੇ ਦਵਿੰਦਰ ਸਿੰਘ ਸਕੂਲ ਸਮੇਂ ਦੇ ਸਾਥੀ ਰਹੇ ਹਨ। ਉੱਧਰ, ਹਰਪ੍ਰੀਤ ਸਿੰਘ ਦੇ ਪਿਤਾ ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇੰਨਾ ਹੀ ਪਤਾ ਹੈ ਕਿ ਹਰਪ੍ਰੀਤ ਰਾਜਸਥਾਨ ਗਿਆ ਸੀ, ਪਰ ਬੱਚੇ ਆਪਣੇ ਮਾਪਿਆਂ ਨੂੰ ਹਰ ਗੱਲ ਨਹੀਂ ਦੱਸਦੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਪਤਾ ਲਗਾਇਆ ਜਾਵੇ ਕਿ ਸ਼੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ ਵਿੱਚ ਉਨ੍ਹਾਂ ਦੇ ਪੁੱਤਰ ਦੀ ਅਸਲ ਵਿੱਚ ਕਿੰਨੀ ਭੂਮਿਕਾ ਹੈ।