ਫਤਹਿਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ/ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੋਈ ਰਵਾਨਗੀ/ ਰਸਤੇ ֹ’ਚ ਥਾਂ ਥਾਂ ਸੰਗਤਾਂ ਵੱਲੋਂ ਹੋਇਆ ਸ਼ਾਨਦਾਰ ਸਵਾਗਤ

0
1

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਪਿੱਛੇ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਚੱਲੀਆਂ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ। ਇਸ ਦੌਰਾਨ ਗਤਕਾ ਪਾਰਟੀਆਂ ਨੇ ਜੰਗਜੂ ਕਲਾ ਦੇ ਜੌਹਰ ਦਿਖਾਏ, ਜਦਕਿ ਰਾਗੀ-ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਜਾ ਕੇ ਸੰਪੰਨ ਹੋਵੇਗਾ।

LEAVE A REPLY

Please enter your comment!
Please enter your name here