ਪੰਜਾਬ ਅੰਮ੍ਰਿਤਸਰ ’ਚ ਘਰੇਲੂ ਵਿਵਾਦ ਨੇ ਧਾਰਿਆ ਹਿੰਸਕ ਰੂਪ/ ਪੁਲਿਸ ਦੀ ਮੌਜੂਦਗੀ ’ਚ ਮਹਿਲਾਵਾਂ ਵਿਚਾਲੇ ਕੁੱਟਮਾਰ/ ਭਰਜਾਈ ਨੇ ਵਾਲਾਂ ਤੋਂ ਫੜ ਕੇ ਘੜੀਸੀ ਨਨਾਣ By admin - November 23, 2026 0 1 Facebook Twitter Pinterest WhatsApp ਅੰਮ੍ਰਿਤਸਰ ਦੀ ਇੰਦਰਾ ਕਲੋਨੀ ਵਿੱਚ ਘਰੇਲੂ ਵਿਵਾਦ ਨੂੰ ਲੈ ਕੇ ਉਸ ਸਮੇਂ ਜ਼ਬਰਦਸਤ ਹੰਗਾਮਾ ਹੋ ਗਿਆ, ਜਦੋਂ ਪੁਲਿਸ ਦੀ ਮੌਜੂਦਗੀ ਵਿੱਚ 4 ਤੋਂ 5 ਮਹਿਲਾਵਾਂ ਆਪਸ ਵਿੱਚ ਭਿੜ ਗਈਆਂ। ਇਸ ਦੌਰਾਨ ਮਹਿਲਾਵਾਂ ਨੇ ਇੱਕ-ਦੂਜੇ ਦੇ ਵਾਲ ਫੜ ਕੇ ਕੁੱਟਮਾਰ ਕੀਤੀ। ਹਾਲਾਤ ਇੰਨੇ ਤਣਾਅਪੂਰਨ ਹੋ ਗਏ ਕਿ ਮੁਹੱਲਾ ਵਾਸੀਆਂ ਨੂੰ ਵਿਚਕਾਰ ਪੈ ਕੇ ਝਗੜਾ ਸ਼ਾਂਤ ਕਰਵਾਉਣਾ ਪਿਆ। ਜਾਣਕਾਰੀ ਅਨੁਸਾਰ ਇੱਕ ਮਹਿਲਾ ਵੱਲੋਂ ਆਪਣੀ ਨਨਾਣ ਨੂੰ ਵਾਲਾਂ ਤੋਂ ਫੜ ਕੇ ਗਲੀ ਵਿੱਚ ਘੜੀਸਿਆ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਦੋਵਾਂ ਧਿਰਾਂ ਨੂੰ ਵੱਖ ਕੀਤਾ। ਇਸ ਮਾਮਲੇ ਵਿੱਚ ਪੀੜਤਾ ਕੁਲਬੀਰ ਕੌਰ ਨੇ ਆਪਣੇ ਸਹੁਰਾ ਪਰਿਵਾਰ ’ਤੇ ਕੁੱਟਮਾਰ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਘਰ ਦਾ ਸਾਮਾਨ ਚੁੱਕ ਕੇ ਲਿਜਾਣ ਦੇ ਗੰਭੀਰ ਦੋਸ਼ ਲਗਾਏ ਹਨ। ਉਸ ਅਨੁਸਾਰ ਪਤੀ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਘਰੇਲੂ ਵਿਵਾਦ ਸ਼ੁਰੂ ਹੋਇਆ ਸੀ, ਜਿਸ ਨੇ ਹੁਣ ਹਿੰਸਕ ਰੂਪ ਧਾਰ ਲਿਆ ਹੈ। ਪੀੜਤਾ ਕੁਲਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।