ਮਹਿੰਦਰ ਭਗਤ ਨੇ ਗਿਣਾਈਆਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ/ 90 ਫੀਸਦੀ ਪਰਿਵਾਰਾਂ ਨੂੰ ਮੁਫਤ ਬਿਜਲੀ ਦਾ ਦਾਅਵਾ/ ਨੌਜਵਾਨਾਂ ਨੂੰ ਨਸ਼ੇ ਵੱਲੋਂ ਮੋੜ ਕੇ ਖੇਡਾਂ ਨਾਲ ਜੋੜਣ ਦਾ ਜ਼ਿਕਰ

0
1

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਦੀ 26 ਨਵੰਬਰ ਨੂੰ ਮਨਾਈ ਜਾ ਰਹੀ ਸਥਾਪਨਾ ਦਿਵਸ ਨੂੰ ਲੈ ਕੇ ਪਾਰਟੀ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ 2012 ਵਿੱਚ ਬਣੀ ‘ਆਪ’ ਨੇ ਰਵਾਇਤੀ ਰਾਜਨੀਤੀ ਤੋਂ ਹਟ ਕੇ ਲੋਕ ਹਿੱਤਾਂ ਨੂੰ ਤਰਜੀਹ ਦੇਣ ਦਾ ਸੰਕਲਪ ਲਿਆ ਸੀ। ਪੰਜਾਬ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਸਕੀਮਾਂ ਨੂੰ ਸਰਕਾਰ ਦੀਆਂ ਵੱਡੀਆਂ ਪਹਿਲਕਦਮੀਆਂ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡ ਸਹੂਲਤਾਂ ਲਈ 1800 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਧਾਰਮਿਕ ਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਸਮਾਗਮਾਂ ਅਤੇ ਪ੍ਰੋਜੈਕਟਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ ਅਤੇ ਪਾਰਟੀ ਆਪਣੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵੇਗੀ।

LEAVE A REPLY

Please enter your comment!
Please enter your name here