ਪੰਜਾਬ ਆਗਾਮੀ ਚੋਣਾਂ ਨੂੰ ਲੈ ਕੇ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ/ ਭਾਜਪਾ ਨੂੰ ਦੱਸਿਆ ਪੰਜਾਬੀਆਂ ਲਈ ਆਸ ਦੀ ਕਿਰਨ/ ਲੋਕ-ਰਾਇ ਮੁਤਾਬਕ ਚੋਣ ਮੈਨੀਫੈਸਟੋ ਜਾਰੀ ਕਰਨ ਦਾ ਦਾਅਵਾ By admin - November 23, 2026 0 2 Facebook Twitter Pinterest WhatsApp ਚੰਡੀਗੜ੍ਹ ਵਿਖੇ ਭਾਜਪਾ ਦੇ ਚੋਣ ਮੈਨੀਫੈਸਟੋ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਤਰੱਕੀ ਦੀ ਆਸ ਦੀ ਕਿਰਨ ਸਿਰਫ਼ ਭਾਜਪਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਕਸਤ ਭਾਰਤ ਦਾ ਸੁਪਨਾ ਸਾਕਾਰ ਕਰਨ ਲਈ ਹੁਣ ਤੋਂ ਹੀ ਤਿਆਰੀ ਕਰਨੀ ਪਵੇਗੀ। ਪੰਜਾਬ ਨੂੰ ਇੱਕ ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਲਈ ਸੂਬੇ ਵਿੱਚ ਨਿੱਜੀ ਕੰਪਨੀਆਂ ਦਾ ਨਿਵੇਸ਼ ਲਿਆਉਣਾ ਅਤੇ ਗੈਂਗਸਟਰਵਾਦ ਖ਼ਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਚੋਣ ਮੈਨੀਫੈਸਟੋ ਪੰਜਾਬ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਜਾਵੇਗਾ। ਉੱਥੇ ਹੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਕੰਮ ਨਹੀਂ ਹੈ।