ਪੰਜਾਬ ਮੋਗਾ ਰੈਲੀ ਨੂੰ ਲੈ ਕੇ ਵਿਧਾਇਕ ਸੇਖੋਂ ਦੀ ਪ੍ਰੈੱਸ ਕਾਨਫਰੰਸ/ ਪੰਜਾਬ ਦਾ ਭਵਿੱਖ ਤੈਅ ਕਰੇਗੀ ਮੋਗਾ ਦੀ ਵਿਸ਼ਾਲ ਰੈਲੀ/ ਨੌਜਵਾਨ ਵਰਗ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ By admin - November 23, 2026 0 1 Facebook Twitter Pinterest WhatsApp ਮੋਗਾ ਵਿਖੇ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੋਗਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਨੌਜਵਾਨ ਪੀੜ੍ਹੀ ਨੂੰ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ ਅਤੇ ਸੂਬਾ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ। ਸੇਖੋਂ ਨੇ ਕਿਹਾ ਕਿ ਪੰਜਾਬ ਦੀ ਇਸ ਤਰੱਕੀ ਨੂੰ ਜਾਰੀ ਰੱਖਣ ਲਈ ਅਗਲੇ ਪੰਜ ਸਾਲ ਵੀ ‘ਆਪ’ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਬਿਹਤਰੀ ਲਈ 26 ਨਵੰਬਰ ਦੀ ਮੋਗਾ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।