ਜਲੰਧਰ ਦੇ ਰਾਮਾ ਮੰਡੀ ’ਚ ਦੁਕਾਨ ਨੂੰ ਭਿਆਨਕ ਅੱਗ/ ਲੱਖਾਂ ਦਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
3

ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਦੇਰ ਰਾਤ ਇੱਕ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿੱਤੀਆਂ, ਜਿਸ ਕਾਰਨ ਇਲਾਕੇ ਵਿੱਚ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।  ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਟੀਮਾਂ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਭਾਵੇਂ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾ ਲਿਆ ਪਰ ਤਦ ਤਕ ਦੇਰ ਹੋ ਚੁੱਕੀ ਸੀ ਅਤੇ  ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਸਬੰਧਤ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here