ਪੰਜਾਬ ਅਕਾਲੀ-ਭਾਜਪਾ ਗਠਜੋੜ ‘ਤੇ ਕਾਂਗਰਸ ਦਾ ਤਿੱਖਾ ਹਮਲਾ/ ਰਾਜਾ ਵੜਿੰਗ ਤੇ ਪ੍ਰਗਟ ਸਿੰਘ ਨੇ ਸਾਧੇ ਨਿਸ਼ਾਨੇ/ ਰਾਜਾ ਵੜਿੰਗ ਬੋਲੇ-ਥੈਲੇ ‘ਚੋਂ ਬਾਹਰ ਆਈ ਬਿੱਲੀ, ਵੋਟਾਂ ਨਹੀਂ ਦਿੰਦੇ ਲੋਕ… By admin - November 24, 2026 0 1 Facebook Twitter Pinterest WhatsApp ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਇਸ ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਇਸ ਦਿਨ ਦੀ ਉਡੀਕ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋਣ ਜਾ ਰਹੀਆਂ ਹਨ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਹੁਣ ਬਿੱਲੀ ਥੈਲੇ ਵਿੱਚੋਂ ਬਾਹਰ ਆ ਗਈ ਹੈ। ਉਨ੍ਹਾਂ ਕਿਹਾ ਕਿ ਗਠਜੋੜ ਤੋਂ ਬਿਨਾਂ ਵੀ ਦੋਵੇਂ ਪਾਰਟੀਆਂ ਇਕੱਠੀਆਂ ਹੀ ਸਨ। ਰਾਜਾ ਵੜਿੰਗ ਮੁਤਾਬਕ ਪੰਜਾਬ ਦੇ ਸਿੱਖ ਅਤੇ ਹਿੰਦੂ ਵੋਟਰ ਜਾਣਦੇ ਹਨ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਕੀ ਕੁਝ ਹੋਇਆ ਸੀ, ਇਸ ਲਈ ਉਹ ਇਨ੍ਹਾਂ ਨੂੰ ਵੋਟ ਨਹੀਂ ਪਾਉਣਗੇ। ਉੱਧਰ, ਪੰਜਾਬ ਕਾਂਗਰਸ ਦੇ ਆਗੂ ਪ੍ਰਗਟ ਸਿੰਘ ਨੇ ਵੀ ਇਸ ਗਠਜੋੜ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਕਾਂਗਰਸ ਲਈ ਕੋਈ ਚੁਣੌਤੀ ਨਹੀਂ ਹੈ, ਸਗੋਂ ਇਹ ਬੇਮਤਲਬ ਗਠਜੋੜ ਹੈ। ਉਨ੍ਹਾਂ ਇਸ ਨੂੰ ਵਿਨਾਸ਼ਕਾਰੀ ਗਠਜੋੜ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਕਮਜ਼ੋਰੀਆਂ ਸਾਹਮਣੇ ਆ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਅੰਦਰੂਨੀ ਸਰਵੇਖਣਾਂ ਨੇ ਵੀ ਜ਼ਮੀਨੀ ਹਕੀਕਤ ਦਿਖਾ ਦਿੱਤੀ ਹੈ। ਪ੍ਰਗਟ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟਿਆ ਸੀ ਅਤੇ ਲੋਕਾਂ ਦੇ ਦਬਾਅ ਕਾਰਨ ਉਨ੍ਹਾਂ ਨੂੰ ਵੱਖ ਹੋਣਾ ਪਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁੜ ਗਠਜੋੜ ਨਾਲ ਦੋਵਾਂ ਪਾਰਟੀਆਂ ਨੂੰ ਸਿਆਸੀ ਨੁਕਸਾਨ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ।