ਗੁਰਦਾਸਪੁਰ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਪ੍ਰਦਰਸ਼ਨ/ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜ਼ੀ/ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

0
1

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਵਿਖੇ ਯੂਨੀਅਨ ਆਗੂ ਸੁਨਿਰਮਲ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੇ ਪੰਜਵੇਂ ਸਾਲ ਵਿੱਚ ਪਹੁੰਚਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਸਰਕਾਰ ਤੋਂ ਮਾਣ-ਭੱਤਾ ਦੁੱਗਣਾ ਕਰਨ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ। ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here