ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗੁਰਪੁਰਬ/ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਿਤ ਸਮਾਗਮ/ ਖਾਲਸੇ ਦੀ ਜਨਮ ਭੂਮੀ ਵਿਖੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ

0
2

ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਪਵਿੱਤਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਵੀ ਦਿੱਤਾ।

LEAVE A REPLY

Please enter your comment!
Please enter your name here