ਮਲੋਟ ਦੇ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਨਾਲ ਮਨਾਇਆ ਗੁਰਪੁਰਬ/ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਗਤਾਂ ਨੂੰ ਦਿੱਤੀ ਵਧਾਈ/ ਪੌਦਿਆਂ ਦਾ ਪ੍ਰਸ਼ਾਦ ਵੰਡ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

0
1

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਹਲਕਾ ਮਲੋਟ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਗੁਰਦੁਆਰਾ ਭਿਆਨਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਚਰਨਕੰਵਲ ਭੋਰਾ ਸਾਹਿਬ, ਦਾਨੇਵਾਲਾ ਵਿਖੇ ਵੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਇਲਾਕੇ ਦੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।
ਧਾਰਮਿਕ ਸਮਾਗਮ ਦੌਰਾਨ ਰਾਗੀ, ਢਾਡੀ ਜਥਿਆਂ ਅਤੇ ਕਥਾ ਵਾਚਕਾਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪੌਦਿਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ। ਬਾਬਾ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here