ਪੰਜਾਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਮਨਮੋਹਕ ਦੀਪਮਾਲਾ/ ਮਾਹਿਲਪੁਰ ਦੀ ਸੰਗਤ ਨੇ ਫੁੱਲਾਂ ਨਾਲ ਸਜਾਇਆ ਤਖ਼ਤ ਸਾਹਿਬ/ ਗਿਆਨੀ ਜੋਗਿੰਦਰ ਸਿੰਘ ਨੇ ਸੰਗਤ ਨੂੰ ਦਿੱਤੀ ਵਧਾਈ By admin - November 24, 2026 0 2 Facebook Twitter Pinterest WhatsApp ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਗਈ। ਗੁਰਪੁਰਬ ਮੌਕੇ ਤਖ਼ਤ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਦੀਵਿਆਂ ਨਾਲ ਸਜਾਇਆ ਗਿਆ, ਜਿਸ ਦਾ ਨਜ਼ਾਰਾ ਮਨਮੋਹਕ ਰਿਹਾ। ਇਸ ਦੇ ਨਾਲ ਹੀ ਮਾਹਿਲਪੁਰ ਦੀ ਸੰਗਤ ਵੱਲੋਂ ਫੁੱਲਾਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਵਿਸ਼ੇਸ਼ ਸਜਾਵਟ ਕੀਤੀ ਗਈ। ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਘਰਾਂ ਵਿੱਚ ਪਹੁੰਚ ਕੇ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ।