ਸਰਹਿੰਦ ’ਚ ਸੰਗਤ ਦੀ ਬੱਸ ਨਾਲ ਹਾਦਸੇ ’ਚ 1 ਮੌਤ/ ਅੱਗੇ ਜਾ ਰਹੇ ਟਰੱਕ ਨਾਲ ਟਕਰਾਈ ਬੱਸ/ 14 ਸ਼ਰਧਾਲੂ ਜ਼ਖਮੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

0
1

ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸੰਗਤ ਨਾਲ ਭਰੀ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 14 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਬੱਸ ਕਰਨਾਲ ਤੋਂ ਜੰਡਿਆਲਾ ਗੁਰੂ ਜਾ ਰਹੀ ਸੀ। ਜਦੋਂ ਬੱਸ ਟ੍ਰੈਵੈਟਾ ਏਜੰਸੀ ਨੇੜੇ ਪਹੁੰਚੀ ਤਾਂ ਅੱਗੇ ਜਾ ਰਹੇ ਟਰੱਕ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਸਵਾਰ ਕਈ ਲੋਕ ਜ਼ਖਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਐਸਐਸਪੀ ਸ਼ੁਭਮ ਅਗਰਵਾਲ ਨੇ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਹਾਦਸੇ ਨਾਲ ਸਬੰਧਤ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here