ਪੰਜਾਬ ਜਲੰਧਰ ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾਈ/ ਮਖਦੂਮਪੁਰਾ ਕਤਲ ਕੇਸ ’ਚ 2 ਮੁਲਜ਼ਮ ਗ੍ਰਿਫ਼ਤਾਰ/ ਸ਼ਿਵ ਸੈਨਾ ਆਗੂ ਵੀ ਕਤਲ ਕੇਸ ’ਚ ਗ੍ਰਿਫ਼ਤਾਰ By admin - November 25, 2026 0 1 Facebook Twitter Pinterest WhatsApp ਜਲੰਧਰ ਪੁਲਿਸ ਨੇ ਮਖਦੂਮਪੁਰਾ ਇਲਾਕੇ ਵਿੱਚ ਹੋਏ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ 45 ਸਾਲਾ ਕੁਲਦੀਪ ਠਾਕੁਰ ਉਰਫ਼ ਲੱਕੀ ਠਾਕੁਰ ਦਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਦੀਪਕ ਰਾਣਾ ਅਤੇ ਨਰਿੰਦਰ ਥਾਪਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਨਰਿੰਦਰ ਥਾਪਰ ਖ਼ਿਲਾਫ਼ ਪਹਿਲਾਂ ਵੀ 12 ਮਾਮਲੇ ਦਰਜ ਹਨ ਅਤੇ ਉਹ ਸ਼ਿਵ ਸੈਨਾ ਨਾਲ ਜੁੜਿਆ ਆਗੂ ਹੈ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ।