ਜਲਾਲਾਬਾਦ ਪੁਲਿਸ ਦਾ ਨਸ਼ੇ ਖਿਲਾਫ਼ ਐਕਸ਼ਨ/ 2350 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫਤਾਰ/ ਰਿਮਾਂਡ ਦੌਰਾਨ ਸਪਲਾਈ ਨੈੱਟਵਰਕ ਦੀ ਹੋਵੇਗੀ ਜਾਂਚ

0
1

ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੀ ਇੱਕ ਵੱਡੀ ਖੇਪ ਬਰਾਮਦ ਕਰਦਿਆਂ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਪਿੰਡ ਧਰਮੂਵਾਲਾ ਦੀ ਫਿਰਨੀ ਤੋਂ ਸੁਮਿਤਰਾ ਰਾਣੀ ਨਾਮ ਦੀ ਔਰਤ ਨੂੰ ਕਾਬੂ ਕਰਕੇ ਉਸ ਕੋਲੋਂ 2350 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਮੁਲਜ਼ਮ ਔਰਤ ਰਾਜਸਥਾਨ ਤੋਂ ਇਹ ਨਸ਼ੀਲੀਆਂ ਗੋਲੀਆਂ ਲੈ ਕੇ ਆਈ ਸੀ। ਮਾਮਲਾ ਐਨਡੀਪੀਐਸ ਐਕਟ ਤਹਿਤ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੋਂ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਕੇ ਗੋਲੀਆਂ ਦੀ ਸਪਲਾਈ ਦੇ ਪੂਰੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here