ਪੰਜਾਬ ਬਟਾਲਾ ਤੋਂ ਵਿਧਾਇਕ ਅਮਨ ਕਲਸੀ ਨੇ ਘੇਰੇ ਵਿਰੋਧੀ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਸਾਧੇ ਤਿੱਖੇ ਨਿਸ਼ਾਨੇ ਸੁਖਬੀਰ ਬਾਦਲ ਤੇ ਰਵਨੀਤ ਬਿੱਟੂ ਤੋਂ ਪੁੱਛੇ ਤਿੱਖੇ ਸਵਾਲ By admin - November 27, 2026 0 5 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਪੁਰਾਣੇ ਬਿਆਨਾਂ ਨੂੰ ਯਾਦ ਕਰਵਾਉਂਦਿਆਂ ਸਵਾਲ ਖੜ੍ਹੇ ਕੀਤੇ। ਕਲਸੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਅੱਜ ਗੱਠਜੋੜ ਕੀਤਾ ਹੈ, ਉਨ੍ਹਾਂ ਨੂੰ ਘੱਟੋ-ਘੱਟ ਆਪਣੀਆਂ ਪੁਰਾਣੀਆਂ ਵੀਡੀਓਜ਼ ਜ਼ਰੂਰ ਦੇਖ ਲੈਣੀਆਂ ਚਾਹੀਦੀਆਂ ਹਨ ਕਿ ਉਸ ਸਮੇਂ ਉਨ੍ਹਾਂ ਨੇ ਇੱਕ-ਦੂਜੇ ਖ਼ਿਲਾਫ਼ ਕੀ-ਕੀ ਬਿਆਨ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਨਸਾਨ ਨੂੰ ਓਨਾ ਹੀ ਬੋਲਣਾ ਚਾਹੀਦਾ ਹੈ, ਜਿੰਨਾ ਉਹ ਕੱਲ੍ਹ ਨੂੰ ਖੁਦ ਝੱਲ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਭਾਜਪਾ ਖ਼ਿਲਾਫ਼ ਅਤੇ ਰਵਨੀਤ ਸਿੰਘ ਬਿੱਟੂ ਵੱਲੋਂ ਅਕਾਲੀ ਦਲ ਦੇ ਖ਼ਿਲਾਫ਼ ਪਹਿਲਾਂ ਕਾਫ਼ੀ ਤਿੱਖੇ ਬਿਆਨ ਦਿੱਤੇ ਗਏ ਸਨ। ਕਲਸੀ ਨੇ ਕਿਹਾ ਕਿ ਬਿੱਟੂ ਨੇ ਇੱਥੋਂ ਤੱਕ ਕਿਹਾ ਸੀ ਕਿ ਜੇਕਰ ਗੈਂਗਸਟਰਾਂ ਦਾ ਰਾਜ ਲਿਆਉਣਾ ਹੈ ਤਾਂ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ। ਅਮਨ ਸ਼ੇਰ ਸਿੰਘ ਕਲਸੀ ਨੇ ਅਕਾਲੀ ਦਲ ਅਤੇ ਭਾਜਪਾ ਨੂੰ ਸਵਾਲ ਕੀਤਾ ਕਿ ਹੁਣ ਉਹ ਸਪਸ਼ਟ ਕਰਨ ਕਿ ਇਨ੍ਹਾਂ ਪੁਰਾਣੇ ਬਿਆਨਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਅਸਲ ਸਟੈਂਡ ਕੀ ਹੈ ਅਤੇ ਉਹ ਲੋਕਾਂ ਨੂੰ ਇਸ ਗੱਠਜੋੜ ਬਾਰੇ ਕੀ ਜਵਾਬ ਦੇਣਗੇ। ਇਸ ਦੇ ਨਾਲ ਹੀ ਬਟਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਕਲਸੀ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਦੇ ਕੰਮ ਜਾਰੀ ਹਨ। ਕੁਝ ਵਿਕਾਸ ਕਾਰਜਾਂ ਵਿੱਚ ਇਤਰਾਜ਼ ਆਏ ਸਨ, ਜਿਨ੍ਹਾਂ ਨੂੰ ਵੀ ਜਲਦ ਦੂਰ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਤੋਂ ਬਾਅਦ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।