ਪੰਜਾਬ ਪੰਜਾਬ ਸਰਕਾਰ ਦਾ ਗਊਸ਼ਲਾਵਾਂ ਲਈ ਵੱਡਾ ਐਲਾਨ/ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ 100 ਰੁਪਏ ਜਾਰੀ/ 520 ਰਜਿਸਟਰਡ ਗਊਸ਼ਾਲਾਵਾਂ ਨੂੰ ਮਿਲੇਗਾ ਫੰਡ By admin - November 27, 2026 0 5 Facebook Twitter Pinterest WhatsApp ਪੰਜਾਬ ਸਰਕਾਰ ਨੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਅਤੇ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 00 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਲਏ ਗਏ ਇਸ ਫੈਸਲੇ ਤਹਿਤ ਸੂਬੇ ਦੀਆਂ ਸਾਰੀਆਂ 500 ਰਜਿਸਟਰਡ ਗਊਸ਼ਾਲਾਵਾਂ ਅਤੇ 20 ਕੈਟਲ ਪੌਂਡਾਂ ਨੂੰ ਸਿੱਧਾ ਲਾਭ ਮਿਲੇਗਾ। ਸਰਕਾਰ ਵੱਲੋਂ ਲਗਭਗ 2.20 ਲੱਖ ਪਸ਼ੂਆਂ ਦੀ ਦੇਖਭਾਲ ਲਈ ਪ੍ਰਤੀ ਪਸ਼ੂ 4,538 ਰੁਪਏ ਦੇ ਹਿਸਾਬ ਨਾਲ ਇਹ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਮੁਤਾਬਕ ਹੁਣ ਤੱਕ ਸਿਰਫ਼ ਸ਼ਹਿਰੀ ਖੇਤਰਾਂ ਦੀਆਂ 228 ਗਊਸ਼ਾਲਾਵਾਂ ਨੂੰ ਹੀ ਸਰਕਾਰੀ ਸਹਾਇਤਾ ਮਿਲਦੀ ਸੀ, ਪਰ ਹੁਣ ਪੇਂਡੂ ਇਲਾਕਿਆਂ ਦੀਆਂ 272 ਗਊਸ਼ਾਲਾਵਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜਲੰਧਰ ਫੇਰੀ ਦੌਰਾਨ ਕੁਝ ਸਮਾਜਿਕ ਸੰਸਥਾਵਾਂ ਨੇ ਮੁੱਖ ਮੰਤਰੀ ਕੋਲ ਇਹ ਮੁੱਦਾ ਚੁੱਕਿਆ ਸੀ ਕਿ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦੀਆਂ ਗਊਸ਼ਾਲਾਵਾਂ ਨੂੰ ਦਾਨ ਘੱਟ ਮਿਲਣ ਕਾਰਨ ਸੰਚਾਲਨ ਵਿੱਚ ਭਾਰੀ ਦਿੱਕਤਾਂ ਆਉਂਦੀਆਂ ਹਨ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਵਿੱਤੀ ਮਦਦ ਤੋਂ ਇਲਾਵਾ ਸੂਬਾ ਸਰਕਾਰ ਨੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਇਨ੍ਹਾਂ ਦੇ ਬਿਜਲੀ ਬਿੱਲ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤੇ ਹਨ ਅਤੇ ਪੁਰਾਣੇ ਬਕਾਇਆ ਬਿੱਲਾਂ ‘ਤੇ ਵੀ ਲੀਕ ਫੇਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਇਹ ਰਾਸ਼ੀ ਨਗਰ ਨਿਗਮ ਕਮਿਸ਼ਨਰਾਂ ਰਾਹੀਂ ਅਤੇ ਪੇਂਡੂ ਇਲਾਕਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾ ਸੰਚਾਲਕਾਂ ਦੀ ਲੰਬੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ, ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਬੀਤੇ ਦਿਨ ਹੋਈ ਮੀਟਿੰਗ ਦੌਰਾਨ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਦੇ ਤਹਿਤ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਦੇ ਅੰਦਰ-ਅੰਦਰ ਇਹ ਫੰਡ ਸਬੰਧਤ ਸੰਸਥਾਵਾਂ ਦੇ ਖਾਤਿਆਂ ਵਿੱਚ ਜਾਰੀ ਕਰ ਦਿੱਤੇ ਜਾਣਗੇ।