ਸੰਗਰੂਰ ’ਚ ਪਰਾਲੀ ਦੀਆਂ ਗੱਠਾਂ ਨੂੰ ਭਿਆਨਕ ਅੱਗ/ ਉੱਭਾਵਾਲ ਰੋਡ ’ਤੇ ਅੱਗ ਨੇ ਧਾਰਿਆ ਭਿਆਨਕ ਰੂਪ/ ਅੱਗ ਬੁਝਾਉਣ ’ਚ ਜੁਟੇ 25-27 ਫਾਇਰ ਕਰਮਚਾਰੀ

0
1

ਸੰਗਰੂਰ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਉੱਭਾਵਾਲ ਰੋਡ ਵਿਖੇ ਪਰਾਲੀ ਦੀਆਂ ਗੱਠਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਤੇ ਵਾਟਰ ਬਾਊਜ਼ਰ ਭੇਜਣੇ ਪਏ। ਮੁੱਢਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਸੰਗਰੂਰ ਦੇ ਉੱਭਾਵਾਲ ਰੋਡ ਵਿਖੇ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਉੱਥੇ ਪਈਆਂ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵਿਭਾਗ ਨੂੰ ਦੁਪਹਿਰ 3 ਵੱਜ ਕੇ 35 ਮਿੰਟ ‘ਤੇ ਇਸ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਤੁਰੰਤ ਬਾਅਦ ਫਾਇਰ ਟੈਂਡਰ ਮੌਕੇ ‘ਤੇ ਰਵਾਨਾ ਕੀਤੇ ਗਏ।
ਹਾਲਾਂਕਿ, ਅੱਗ ਜ਼ਿਆਦਾ ਫੈਲਣ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਦਫ਼ਤਰ ਤੋਂ ਵਾਟਰ ਬਾਊਜ਼ਰ ਅਤੇ ਹੋਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਭੇਜੀਆਂ ਗਈਆਂ। ਫਾਇਰ ਅਫ਼ਸਰ ਪਵਿੱਤਰ ਸਿੰਘ ਮੁਤਾਬਕ ਮੁੱਢਲੇ ਤੌਰ ‘ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਫਿਲਹਾਲ ਮੌਕੇ ‘ਤੇ ਕਰੀਬ 25 ਤੋਂ 27 ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਗ ਕਾਰਨ ਹੋਏ ਕੁੱਲ ਨੁਕਸਾਨ ਦਾ ਅੰਦਾਜ਼ਾ ਅੱਗ ਬੁਝਣ ਤੋਂ ਬਾਅਦ ਹੀ ਲਗਾਇਆ ਜਾ ਸਕੇਗਾ।

LEAVE A REPLY

Please enter your comment!
Please enter your name here