ਪੰਜਾਬ ਅਟਾਰੀ ‘ਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਗਰਮੀ/ ‘ਆਓ ਪੰਜਾਬ ਬਚਾਈਏ’ ਮੁਹਿੰਮ ਦੀ ਕੀਤੀ ਸ਼ੁਰੂਆਤ/ ਆਗੂ ਸ਼ੇਰਾ ਨੇ ਅਕਾਲੀ-ਭਾਜਪਾ ਗਠਜੋੜ ਵੱਲ ਸਾਧੇ ਨਿਸ਼ਾਨੇ By admin - November 28, 2026 0 4 Facebook Twitter Pinterest WhatsApp ਅੰਮ੍ਰਿਤਸਰ ਦੇ ਹਲਕਾ ਅਟਾਰੀ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਅਤੇ ਅਟਾਰੀ ਤੋਂ ਟਿਕਟ ਦੇ ਦਾਅਵੇਦਾਰ ਸ਼ਮਸ਼ੇਰ ਸਿੰਘ ਸ਼ੇਰਾ ਨੇ ‘ਆਓ ਪੰਜਾਬ ਬਚਾਈਏ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸ਼ੇਰਾ ਨੇ ਪੰਜਾਬ ਦੀ ਕਿਸਾਨੀ, ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਗੱਲ ਕਹੀ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ‘ਤੇ ਵੀ ਸਵਾਲ ਚੁੱਕੇ ਅਤੇ ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਦਾ ਹਵਾਲਾ ਦਿੰਦਿਆਂ ਅਕਾਲੀ ਦਲ ਨੂੰ ਘੇਰਿਆ। ਸ਼ੇਰਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਮੁੱਦੇ ਕੇਂਦਰ ਵਿੱਚ ਰਹਿਣਗੇ।