ਮੋਹਾਲੀ ਸਥਿਤ ਨਿਊ ਚੰਡੀਗੜ੍ਹ ਵਿਖੇ ਘੋੜਸਵਾਰੀ ਮੇਲੇ ਦਾ ਆਗਾਜ਼/ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨ

0
4

ਮੋਹਾਲੀ ਸਥਿਤ ਨਿਊ ਚੰਡੀਗੜ੍ਹ ਦੇ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਮੇਲੇ ਦੇ ਤੀਜੇ ਐਡੀਸ਼ਨ ਦਾ ਆਗਾਜ਼ ਹੋ ਗਿਆ ਹੈ। ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੇਲੇ ਦਾ ਉਦਘਾਟਨ ਕੀਤਾ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਘੋੜਸਵਾਰੀ ਦੇ ਵੱਖ-ਵੱਖ ਮੁਕਾਬਲਿਆਂ ਦੇ ਨਾਲ ਪੰਜਾਬੀ ਲੋਕ ਕਲਾਵਾਂ ਦੀਆਂ ਪੇਸ਼ਕਾਰੀਆਂ ਵੀ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਪਹਿਲੇ ਦਿਨ ਟੈਂਟ ਪੈਗਿੰਗ, ਡਰੈਸੇਜ ਅਤੇ ਸ਼ੋਅ ਜੰਪਿੰਗ ਸਮੇਤ ਛੇ ਸ਼੍ਰੇਣੀਆਂ ਵਿੱਚ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਮੰਤਰੀ ਖੁੱਡੀਆਂ ਨੇ ਪੰਜਾਬ ਦੀ ਘੋੜਸਵਾਰੀ ਅਤੇ ਖੇਡਾਂ ਨਾਲ ਜੁੜੀ ਰਵਾਇਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਿਹੰਗ ਸਿੰਘਾਂ ਦੀ ਬਹਾਦਰੀ ਅਤੇ ਜੋਸ਼ ‘ਤੇ ਮਾਣ ਹੈ। ਉਨ੍ਹਾਂ ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜਨ ਦੀ ਅਪੀਲ ਕੀਤੀ। ਮੰਤਰੀ ਨੇ ਘੋੜਸਵਾਰੀ ਮੇਲੇ ਨੂੰ ਨਵੀਂ ਦਿਸ਼ਾ ਦੇਣ ਲਈ ਦਵਿੰਦਰ ਸਿੰਘ ਖੋਸਾ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਨੂੰ ਰਵਾਇਤੀ ਸੋਚ ਤੋਂ ਹਟ ਕੇ ਨਵੇਂ ਖੇਤਰਾਂ ਨਾਲ ਜੁੜਨ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here