ਪੰਜਾਬ ਫਤਹਿਗੜ੍ਹ ਸਾਹਿਬ ਨਬੀਪੁਰ ਪਸ਼ੂ ਮੰਡੀ ਖੰਡਰ ‘ਚ ਤਬਦੀਲ/ ਅਕਾਲੀ ਆਗੂ ਨੇ ਮੰਡੀ ਦਾ ਦੌਰਾ ਕਰ ਕੇ ਘੇਰੀ ਸਰਕਾਰ/ ਪਸ਼ੂ ਮੇਲੇ ਖੰਨਾ ਤਬਦੀਲ ਕਰਨ ਨੂੰ ਲੈ ਕੇ ਚੁੱਕੇ ਸਵਾਲ By admin - November 28, 2026 0 3 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਫ਼ਤਿਹਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਨਬੀਪੁਰ ਦੀ ਆਧੁਨਿਕ ਪਸ਼ੂ ਮੰਡੀ ਦਾ ਦੌਰਾ ਕਰਕੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਭੁੱਟਾ ਨੇ ਦੋਸ਼ ਲਾਇਆ ਕਿ 2012 ਵਿੱਚ ਅਕਾਲੀ ਸਰਕਾਰ ਸਮੇਂ ਕਰੀਬ ਸਾਢੇ 7 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਪੰਜਾਬ ਦੀ ਵੱਡੀ ਪਸ਼ੂ ਮੰਡੀ ਅੱਜ ਸਰਕਾਰੀ ਅਣਗਹਿਲੀ ਕਾਰਨ ਖੰਡਰ ਬਣ ਚੁੱਕੀ ਹੈ। ਉਨ੍ਹਾਂ ਮੁਤਾਬਕ ਮੰਡੀ ਦੇ ਦਰਵਾਜ਼ੇ, ਖਿੜਕੀਆਂ, ਪਾਣੀ ਦੀਆਂ ਟੂਟੀਆਂ ਅਤੇ ਲੋਹੇ ਦਾ ਸਾਮਾਨ ਚੋਰੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ 2 ਅਤੇ 15 ਤਰੀਕ ਨੂੰ ਲੱਗਣ ਵਾਲੇ ਪਸ਼ੂ ਮੇਲੇ ਵੀ ਬੰਦ ਹੋ ਕੇ ਖੰਨਾ ਤਬਦੀਲ ਹੋ ਗਏ ਹਨ। ਉਨ੍ਹਾਂ ਸਰਕਾਰ ਤੋਂ ਮੰਡੀ ਨੂੰ ਮੁੜ ਚਾਲੂ ਕਰਨ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।