ਚੰਡੀਗੜ੍ਹ ਵਿਖੇ ਅਕਾਲੀ-ਭਾਜਪਾ ਗਠਜੋੜ ਦੀ ਪਲੇਠੀ ਮੀਟਿੰਗ/ ਸੁਖਬੀਰ ਬਾਦਲ ਦੇ ਘਰ ਪਹੁੰਚੇ ਭਾਜਪਾ ਆਗੂ/ 2027 ਚੋਣਾਂ ਤੇ ਮੋਦੀ ਦੀ ਮੋਗਾ ਰੈਲੀ ‘ਤੇ ਚਰਚਾ

0
5

 

ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਅਕਾਲੀ-ਭਾਜਪਾ ਗਠਜੋੜ ਦੀ ਪਹਿਲੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਬੰਟੀ ਰੋਮਾਣਾ, ਸਿਕੰਦਰ ਸਿੰਘ ਮਲੂਕਾ, ਬਲਵਿੰਦਰ ਸਿੰਘ ਭੂੰਦੜ ਅਤੇ ਬਿਕਰਮ ਸਿੰਘ ਮਜੀਠੀਆ ਮੌਜੂਦ ਰਹੇ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਅਨਿਲ ਸਰੀਨ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਮੁੱਖ ਤੌਰ ’ਤੇ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸਾਂਝੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਹ ਰੈਲੀ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।
ਇਸ ਤੋਂ ਇਲਾਵਾ ਰੈਲੀ ਦੇ ਪ੍ਰਬੰਧਾਂ, ਲੋਕਾਂ ਦੇ ਇਕੱਠ ਅਤੇ ਦੋਵਾਂ ਪਾਰਟੀਆਂ ਦੀ ਭੂਮਿਕਾ ਸਮੇਤ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਹੋਈ। ਗਠਜੋੜ ਤੋਂ ਬਾਅਦ ਹੋਈ ਇਸ ਪਹਿਲੀ ਸਾਂਝੀ ਬੈਠਕ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਾਲੇ ਤਾਲਮੇਲ ਮਜ਼ਬੂਤ ਕਰਨ ਦੀ ਕੜੀ ਵਜੋਂ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here