ਗੁਰਦਾਸਪੁਰ ‘ਚ ਡਰੋਨ ਰਾਹੀਂ ਹਥਿਆਰਾਂ ਦੀ ਖੇਪ/ 4 ਹੈਂਡ ਗ੍ਰਨੇਡ, 2 ਪਿਸਤੌਲ ਤੇ ਕਾਰਤੂਸ ਬਰਾਮਦ/ ਪੁਲਿਸ-ਬੀਐਸਐਫ ਦਾ ਸਾਂਝਾ ਸਰਚ ਆਪ੍ਰੇਸ਼ਨ

0
5

ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਚਨੀ ਤੋਂ ਵੱਡੀ ਬਰਾਮਦਗੀ ਸਾਹਮਣੇ ਆਈ ਹੈ। ਪੁਲਿਸ ਅਤੇ ਬੀਐਸਐਫ ਨੇ ਸਾਂਝੀ ਕਾਰਵਾਈ ਕਰਦਿਆਂ ਖੇਤਾਂ ਵਿੱਚੋਂ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵਾਲੇ ਪਾਸਿਓਂ ਆਏ ਸ਼ੱਕੀ ਡਰੋਨ ਰਾਹੀਂ ਖੇਤਾਂ ਵਿੱਚ ਇੱਕ ਪੈਕੇਟ ਸੁੱਟਿਆ ਗਿਆ ਹੈ। ਇਸ ਤੋਂ ਬਾਅਦ ਰਾਤ ਕਰੀਬ 10 ਵਜੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ। ਬਰਾਮਦਗੀ ਤੋਂ ਬਾਅਦ ਇਲਾਕੇ ਵਿੱਚ ਦੇਰ ਰਾਤ ਤੱਕ ਸਰਚ ਆਪ੍ਰੇਸ਼ਨ ਜਾਰੀ ਰਿਹਾ, ਹਾਲਾਂਕਿ ਹੋਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

LEAVE A REPLY

Please enter your comment!
Please enter your name here