ਅੰਮ੍ਰਿਤਸਰ ’ਚ ਬੱਚੇ ਨੂੰ ਲੈ ਕੇ ਝਗੜੇ ਦੌਰਾਨ ਚੱਲੀਆਂ ਗੋਲੀਆਂ/ ਕੱਲੂ ਦਾ ਅਖਾੜਾ ‘ਚ 8 ਰਾਊਂਡ ਫਾਇਰਿੰਗ ਦਾ ਦਾਅਵਾ/ ਪੁਲਿਸ ਨੇ ਗੋਲੀ ਚਲਾਉਣ ਵਾਲੇ ਹਿਰਾਸਤ ‘ਚ ਲੈ ਕੇ ਜਾਂਚ ਆਰੰਭੀ

0
3

ਅੰਮ੍ਰਿਤਸਰ ਦੇ ਕੱਲੂ ਦਾ ਅਖਾੜਾ ਇਲਾਕੇ ਵਿੱਚ ਬੱਚੇ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦ ਮੁਤਾਬਕ ਝਗੜੇ ਤੋਂ ਬਾਅਦ ਇੱਕ ਵਿਅਕਤੀ ਨੇ ਗੱਡੀ ਵਿੱਚੋਂ ਫਾਇਰਿੰਗ ਕੀਤੀ, ਜਿਸ ਦੌਰਾਨ ਕਰੀਬ 8 ਰਾਊਂਡ ਗੋਲੀਆਂ ਚੱਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਗੋਲੀ ਚਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ‘ਤੇ ਮੌਜੂਦ ਲੋਕਾਂ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਪ੍ਰਤੱਖਦਰਸ਼ੀਆਂ ਮੁਤਾਬਕ ਇਕ ਵਿਅਕਤੀ ਜ਼ਖਮੀ ਹੋਇਆ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here