ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਦਾ ਸਪੱਸ਼ਟੀਕਰਨ/ ਮਹਿਲਾ ਸੁਰੱਖਿਆ ਬਿੱਲ ਦੇ ਹੱਕ ’ਚ ਨਾ ਹੋਣ ਦਾ ਦਾਅਵਾ/ ਸੋਸ਼ਲ ਮੀਡੀਆ ਵੀਡੀਓ ਰਾਹੀਂ ਆਪਣੀ ਸਥਿਤੀ ਕੀਤੀ ਸਾਫ਼

0
2

ਮਹਿਲਾ ਸੁਰੱਖਿਆ ਬਿੱਲ ਨੂੰ ਲੈ ਕੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ ਇਸ ਬਿੱਲ ਦੇ ਹੱਕ ਵਿੱਚ ਨਹੀਂ ਹਨ।
ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਦਿੱਤੇ ਗਏ ਬਿਆਨ ਨੂੰ ਗਲਤ ਤਰੀਕੇ ਨਾਲ ਬਿੱਲ ਦੀ ਹਮਾਇਤ ਵਜੋਂ ਲਿਆ ਗਿਆ। ਉਨ੍ਹਾਂ ਮੁਤਾਬਕ, ਪਿਛਲੇ ਬਿਆਨ ਵਿੱਚ ਉਨ੍ਹਾਂ ਨੇ ਸਿਰਫ਼ ਬਿੱਲ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਦਾ ਸਮਰਥਨ ਨਹੀਂ ਕੀਤਾ ਸੀ।
ਦਰਅਸਲ, ਬੀਤੇ ਦਿਨ ਭਾਈ ਸਰਬਜੀਤ ਸਿੰਘ ਖਾਲਸਾ ਵੱਲੋਂ ਦਿੱਤੇ ਬਿਆਨ ਵਿੱਚ ਹੱਦਬੰਦੀ ਰਾਹੀਂ ਚੋਣ ਹਲਕਿਆਂ ਦੀ ਬਿਹਤਰ ਨਿਗਰਾਨੀ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਦੀ ਵਧੇਰੇ ਨੁਮਾਇੰਦਗੀ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਮਹਿਲਾ ਸਸ਼ਕਤੀਕਰਨ ਨੂੰ ਵੀ ਆਪਣੇ ਸਿਧਾਂਤਾਂ ਅਤੇ ਨੀਤੀਆਂ ਦੇ ਅਨੁਕੂਲ ਦੱਸਿਆ ਸੀ।
ਇਸ ਬਿਆਨ ਤੋਂ ਬਾਅਦ ਉਨ੍ਹਾਂ ਦੇ ਰੁਖ ਨੂੰ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਪ੍ਰਸਤਾਵ ਦੀ ਹਮਾਇਤ ਵਜੋਂ ਵੇਖਿਆ ਜਾ ਰਿਹਾ ਸੀ। ਹੁਣ ਨਵੀਂ ਵੀਡੀਓ ਜਾਰੀ ਕਰਕੇ ਭਾਈ ਸਰਬਜੀਤ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਬਿੱਲ ਦਾ ਸਮਰਥਨ ਨਹੀਂ ਕੀਤਾ, ਸਗੋਂ ਸਿਰਫ਼ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ।

 

LEAVE A REPLY

Please enter your comment!
Please enter your name here