ਪੰਜਾਬ ਹੁਸ਼ਿਆਰਪੁਰ ‘ਚ ਪੁਲ ਹੇਠੋਂ ਮਿਲੀ ਅਣਪਛਾਤੀ ਲਾਸ਼/ ਕੂੜੇ ਦੇ ਢੇਰ ‘ਚੋਂ ਬਰਾਮਦ ਹੋਈ ਗਲੀ-ਸੜੀ ਲਾਸ਼/ ਪਛਾਣ ਲਈ 72 ਘੰਟਿਆਂ ਲਈ ਹਸਪਤਾਲ ‘ਚ ਰੱਖੀ ਲਾਸ਼ By admin - November 29, 2026 0 1 Facebook Twitter Pinterest WhatsApp ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਪਿੰਡ ਬਾਗਪੁਰ ਅਤੇ ਬਸੀ ਨੌਂ ਨੇੜੇ ਇੱਕ ਪੁਲ ਹੇਠਾਂ ਕੂੜੇ ਦੇ ਢੇਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸਵੇਰੇ ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲ ਹੇਠਾਂ ਕਾਫ਼ੀ ਮਾਤਰਾ ਵਿੱਚ ਕੂੜਾ-ਕਰਕਟ ਅਤੇ ਲਿਫ਼ਾਫ਼ੇ ਪਏ ਹੋਏ ਸਨ, ਜਿੱਥੋਂ ਪੁਲਿਸ ਨੇ ਲਾਸ਼ ਬਰਾਮਦ ਕੀਤੀ। ਮੁੱਢਲੀ ਜਾਣਕਾਰੀ ਮੁਤਾਬਕ ਲਾਸ਼ ਕਾਫ਼ੀ ਗਲੀ-ਸੜੀ ਹਾਲਤ ਵਿੱਚ ਸੀ, ਜਿਸ ਕਾਰਨ ਮ੍ਰਿਤਕ ਦੀ ਪਛਾਣ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਪੁਲਿਸ ਨੇ ਪਿੰਡ ਬਸੀ ਨੌਂ ਦੇ ਸਰਪੰਚ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਮ੍ਰਿਤਕ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਖ਼ਬਰ ਲਿਖੇ ਜਾਣ ਤੱਕ ਪਛਾਣ ਨਹੀਂ ਹੋ ਸਕੀ ਸੀ। ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਡੈੱਡ ਬਾਡੀ ਹਾਊਸ ਵਿੱਚ ਰੱਖਿਆ ਗਿਆ ਹੈ। ਥਾਣਾ ਹਰਿਆਣਾ ਦੇ ਐਸ.ਐਚ.ਓ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਮੌਕੇ ਦੇ ਹਾਲਾਤ ਅਤੇ ਆਸ-ਪਾਸ ਪਏ ਕੂੜੇ-ਲਿਫ਼ਾਫ਼ਿਆਂ ਨੂੰ ਦੇਖਦਿਆਂ ਮੁੱਢਲੇ ਤੌਰ ’ਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਕੂੜਾ ਜਾਂ ਲਿਫ਼ਾਫ਼ੇ ਚੁਗਣ ਦਾ ਕੰਮ ਕਰਨ ਵਾਲਾ ਵਿਅਕਤੀ ਹੋ ਸਕਦਾ ਹੈ। ਪੁਲਿਸ ਵੱਲੋਂ ਮ੍ਰਿਤਕ ਦੀਆਂ ਤਸਵੀਰਾਂ ਵੱਖ-ਵੱਖ ਥਾਣਿਆਂ ਵਿੱਚ ਭੇਜ ਕੇ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਹੀ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।