ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਮੀਟਿੰਗ; ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਕੀਤੀ ਵਿਚਾਰ ਚਰਚਾ

0
24

ਐਸਜੀਪੀਸੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਨੇ। ਇਸੇ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਐਸਜੀਪੀਸੀ ਅਧਿਕਾਰੀਆਂ ਤੋਂ ਇਲਾਵਾ ਸੰਤਾਂ ਮਹਾਂਪੁਰਸ਼ਾਏ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਵਿਆਹ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਮੈਨੇਜਰ ਬੇਰ ਸਾਹਿਬ ਭਾਈ ਅਵਤਾਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ 29 ਅਗਸਤ ਨੂੰ ਸਵੇਰੇ ਸਾਢੇ ਪੰਜ ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਇਹ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਆਰੰਭ ਹੋ ਕੇ ਤਲਵੰਡੀ ਚੌਧਰੀਆਂ, ਢਿੱਲਵਾਂ, ਬਿਆਸ, ਬਾਬਾ ਬਕਾਲਾ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿ ਕਰਤਾਰੀਆ ਬਟਾਲਾ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਮੀਟਿੰਗ ਵਿਚ ਸਮੂਹ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਗਰ ਕੀਰਤਨ ਸਬੰਧੀ ਆਪਣੇ ਕੀਮਤੀ ਸੁਝਾਅ ਦਿੱਤੇ ਗਏ। ਮੈਨੇਜਰ ਬੇਰ ਸਾਹਿਬ ਭਾਈ ਅਵਤਾਰ ਸਿੰਘ ਨੇ ਇਸ ਮੀਟਿੰਗ ਵਿੱਚ ਹਾਜ਼ਰ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here