ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਵੱਲੋਂ ਵਿਕਾਸ ਕੰਮਾਂ ਦਾ ਨੀਂਹ ਪੱਥਰ; ਵੱਖ ਵੱਖ ਵਾਰਡਾਂ ‘ਚ ਲੱਖਾਂ ਦੀ ਲਾਗਤ ਨਾਲ ਹੋਣਗੇ ਕੰਮ; ਵਿਧਾਇਕਾ ਵੱਲੋਂ ਕੰਮ ਛੇਤੀ ਨੇਪਰੇ ਚਾੜ੍ਹਣ ਦੀਆਂ ਹਦਾਇਤਾਂ

0
4

ਆਮ ਆਦਮੀ ਪਾਰਟੀ ਦੇ ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।  ਇਸ ਮੌਕੇ ਉਹਨਾਂ ਨਾਲ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਅਤੇ ਵਾਰਡ ਵਾਸੀ ਵੀ ਰਹੇ ਮੌਜੂਦ। ਵਿਧਾਇਕਾਂ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਵੱਧ ਐ, ਜਿਸ ਦੇ ਤਹਿਤ ਇਹ ਕੰਮ ਰਹੇ ਨੇ।
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਆਈ ਹੈ ਉਦੋਂ ਤੋਂ ਲੋਕਾਂ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਜ ਅਸੀਂ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਲੱਖਾਂ ਰੁਪਏ ਦੇ ਕੰਮ ਸ਼ੁਰੂ ਕਰਵਾਏ ਹਨ ਉੱਥੇ ਹੀ ਉਹਨਾਂ ਨੇ ਕਿਹਾ ਕਿ ਸ਼ਹਿਰ ਦੇ ਬਾਕੀ ਰਹਿੰਦੇ ਕੰਮਾਂ ਨੂੰ ਵੀ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ
ਉਥੇ ਹੀ ਕੌਂਸਲਰ ਅਤੇ ਵਾਰਡ ਵਾਸੀਆਂ ਨੇ ਵੀ ਐਮਐਲਏ ਸਾਹਿਬ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਫੀ ਲੰਮੇ ਸਮੇਂ ਤੋਂ ਸਾਡੇ ਵਾਰਡ ਦੇ ਵਿੱਚ ਕੰਮ ਨਹੀਂ ਹੋ ਰਹੇ ਸਨ ਅਤੇ ਅੱਜ ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਸਾਡੀਆਂ ਗਲੀਆਂ ਦੇ ਨੀਂਹ ਪੱਥਰ ਰੱਖੇ ਹਨ ਜੋ ਬਹੁਤ ਹੀ ਮਾਣ ਵਾਲੀ ਗੱਲ ਹੈ।

LEAVE A REPLY

Please enter your comment!
Please enter your name here