ਮੋਗਾ ਪੁਲਿਸ ਦੀ ਸੁੱਤੇ ਪਏ ਨਸ਼ਾ ਤਸਕਰਾਂ ’ਤੇ ਰੇਡ; ਤੜਕਸਾਰ ਘਰਾਂ ਅੰਦਰ ਪਹੁੰਚ ਕੇ ਲਈ ਗਈ ਤਲਾਸ਼ੀ

0
4

ਮੋਗਾ ਪੁਲਿਸ ਨੇ ਅੱਜ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਤੜਕਸਾਰ ਆਪਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ ਵਿੱਢੀ ਗਈ। ਇਸ ਦੌਰਾਨ ਪੁਲਿਸ ਨੇ ਸੁੱਤੇ ਪਏ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਡੀਐਸਪੀ ਅਨਵਰ ਅਲੀ ਦੀ ਅਗਵਾਈ ਹੇਠ ਵਿੱਢੀ ਇਸ ਮੁਹਿੰਮ ਵਿਚ 150 ਦੇ ਕਰੀਬ ਕਰਮਚਾਰੀਆਂ ਨੇ ਸ਼ਿਰਕਤ ਕੀਤੀ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਐ ਅਤੇ ਕਿਸੇ ਨੂੰ ਵੀ ਨਸ਼ੇ ਵੇਚਣ ਜਾਂ ਵਰਤੋਂ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜ ਰਹੀ ਹੈ। ਨਸ਼ਾ ਤਸਕਰਾਂ ਦੁਆਰਾ ਨਸ਼ੀਲੇ ਪਦਾਰਥ ਵੇਚ ਕੇ ਕਮਾਈ ਕੀਤੀ ਜਾਇਦਾਦ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ।
ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਕਾਸਕੋ ਆਪ੍ਰੇਸ਼ਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਸਕੇ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਸਕਣ। ਇਸੇ ਸਿਲਸਿਲੇ ਵਿੱਚ, ਅੱਜ ਸਵੇਰੇ ਜਦੋਂ ਲੋਕ ਆਪਣੇ ਘਰਾਂ ਵਿੱਚ ਸੁੱਤੇ ਪਏ ਸਨ, ਤਾਂ ਮੋਗਾ ਜ਼ਿਲ੍ਹਾ ਪੁਲਿਸ ਨੇ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਦੀ ਅਗਵਾਈ ਹੇਠ ਵਿਧਾਨ ਸਭਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਕਾਸਕੋ ਆਪ੍ਰੇਸ਼ਨ ਕੀਤਾ, ਜੋ ਅਜੇ ਵੀ ਜਾਰੀ ਹੈ।

LEAVE A REPLY

Please enter your comment!
Please enter your name here