ਤਰਨ ਤਾਰਨ ਦੇ ਹਲਕਾ ਖੇਮਕਰਨ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ; ਪਿੰਡ ਕੁੱਕੜਾਂਵਾਲਾ ਵਿਖੇ ਰੈਲੀ ’ਚ ਸ਼ਾਮਲ ਹੋਣ ਲਈ ਜਥਾ ਰਵਾਨਾ

0
4

ਤਰਨ ਤਾਰਨ ਦੇ ਪਿੰਡ ਕੁੱਕੜਾਂਵਾਲਾ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਲ ਹੋਣ ਲਈ ਹਲਕਾ ਖੇਮਕਰਨ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਇਕੱਠਾ ਹੋਏ ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਜ਼ੋਨ ਪ੍ਰਧਾਨ ਮੇਹਰ ਸਿੰਘ ਤਲਵੰਡੀ ਦੀ ਅਗਵਾਈ ਹੇਠ ਰਵਾਨਾ ਹੋਏ ਜਥੇ ਦੇ ਆਗੂਆਂ ਦਾ ਕਹਿਣਾ ਐ ਕਿ ਸਰਕਾਰ ਸਮਾਰਟ ਮੀਟਰਾਂ ਸਮੇਤ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਨੇ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਭਾਈ ਝਾੜੂ ਸਾਹਿਬ ਦੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਧਰੋ ਕਮਾ ਰਹੀ ਹੈ ਉੱਥੇ ਹੀ ਕੇਂਦਰ ਵੱਲੋਂ ਵੀ ਧੱਕੇ ਨਾਲ ਪੰਜਾਬ ਅੰਦਰ ਸਮਾਰਟ ਮੀਟਰ ਲਾਏ ਜਾ ਰਹੇ ਹਨ ਜਿਸ ਨੂੰ ਉਹ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਉਹ ਇਹ ਸਮਾਰਟ ਮੀਟਰ ਲੱਗਣ ਦੇਣਗੇ।
ਉਹਨਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਦਾ ਹੈ ਨਾ ਕਿ ਕਿਸੇ ਪ੍ਰਾਈਵੇਟ ਅਦਾਰੇ ਦਾ ਜੋ ਸਰਕਾਰ ਪ੍ਰਾਈਵੇਟ ਘਰਾਣਿਆਂ ਨੂੰ ਦੇ ਕੇ ਲੋਕਾਂ ਤੇ ਵਾਧੂ ਬੋਝ ਪਾਉਣਾ ਚਾਹੁੰਦੀ ਹੈ ਉਹ ਕਾਫੀ ਗਲਤ ਹੈ। ਉੱਥੇ ਹੀ ਉਹਨਾਂ ਨੇ ਜਮੀਨ ਅਕੁਾਇਰ ਨੂੰ ਲੈ ਕੇ ਵੀ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here