ਪੰਜਾਬ ਸੰਗਰੂਰ ’ਚ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਦਾ ਵੱਡਾ ਬਿਆਨ; 24 ਅਗਸਤ ਦੀ ਸਮਰਾਲਾ ਮਹਾਪੰਚਾਇਤ ’ਚ ਸ਼ਾਮਲ ਹੋਣਗੇ ਲੱਖਾਂ ਲੋਕ By admin - August 20, 2025 0 4 Facebook Twitter Pinterest WhatsApp ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਮਰਾਲਾ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਐ। ਇਹ ਇਕੱਠ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੇ ਸਿਲਸਿਲੇ ਵਿਚ ਕੀਤਾ ਜਾ ਰਿਹਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਦਬਾਅ ਕਾਰਨ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਐ, ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਸਮਰਾਲਾ ਵਿਖੇ 24 ਅਗੱਸਤ ਨੂੰ ਵੱਡਾ ਜੇਤੂ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇਕੱਠ ਵਿਚ ਵੱਡੀ ਗਿਣਤੀ ਕਿਸਾਨ ਇਕੱਤਰ ਹੋਣਗੇ ਅਤੇ ਸਰਕਾਰਾਂ ਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਦਬਾਅ ਬਣਾਇਆ ਜਾਵੇਗਾ।