ਨਾਭਾ ਪਹੁੰਚੇ ਨਵੇਂ ਅਕਾਲੀ ਦਲ ਪ੍ਰਧਾਨ ਹਰਪ੍ਰੀਤ ਸਿੰਘ ਦਾ ਬਿਆਨ; ਕੌਮ ਨੂੰ ਇਕ ਪਰਿਵਾਰ ਦੇ ਗਲਵੇ ’ਚੋਂ ਕੱਢਣ ਦੀ ਕਰਾਂਗੇ ਕੋਸ਼ਿਸ਼

0
4

ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਪ੍ਰਧਾਨ ਗਿ. ਹਰਪ੍ਰੀਤ ਸਿੰਘ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ  ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਵੱਡੀ ਗਿਣਤੀ ਲੋਕਾਂ ਦਾ ਸਾਥ ਮਿਲ ਰਿਹਾ ਐ ਅਤੇ ਕਾਫੀ ਗਿਣਤੀ ਵਿਚ ਲੋਕ ਸਾਡੇ ਨਾਲ ਜੁੜ ਰਹੇ ਨੇ। ਉਨ੍ਹਾਂ ਕਿਹਾ ਕਿ ਅਸੀਂ ਪੰਥ ਨੂੰ ਇਕ ਪਰਿਵਾਰ ਦੇ ਗਲਬੇ ਵਿਚੋਂ ਕੱਢਣ ਦੀ ਕੋਸ਼ਿਸ਼ ਕਰਾਂਗੇ।
ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਚੋਣਾਂ  ਕਾਫੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਨੇ ਜੋ ਛੇਤੀ ਹੋਣੀਆਂ ਚਾਹੀਦੀਆਂ ਨੇ। ਅੰਮ੍ਰਿਤਧਾਰੀ ਸਰਪੰਚ ਨੂੰ ਲਾਲ ਕਿਲੇ ਵਿਖੇ ਐਂਟਰੀ ਨਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਐ, ਇਸ ਲਈ ਅਜਿਹੇ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਐ।
ਪਾਰਟੀ ਦੇ ਚੋਣ ਨਿਸ਼ਾਨ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਉਹ ਅਜੇ ਪੰਥ ਤਕ ਪਹੁੰਚ ਕਰ ਰਹੇ ਨੇ ਅਤੇ ਜਦੋਂ ਖਾਲਸਾ ਪੰਥ ਉਨ੍ਹਾਂ ਦੇ ਨਾਲ ਹੋ ਗਿਆ ਤਾਂ ਉਨ੍ਹਾਂ ਨੂੰ ਚੋਣ ਨਿਸ਼ਾਨ ਮੰਗਣ ਦੀ ਲੋੜ ਨਹੀਂ ਪਵੇਗੀ ਤੇ ਚੋਣ ਨਿਸ਼ਾਨ ਖੁਦ ਹੀ ਮਿਲ ਜਾਵੇਗਾ। ਅਕਾਲੀ ਦਲ ਦੇ ਚੋਣ ਨਿਸ਼ਾਨ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਸਾਰੇ ਕਾਨੂੰਨੀ ਪਹਿਲੂਆਂ ਬਾਰੇ ਵੀ ਵਿਚਾਰ ਕਰ ਰਹੇ ਨੇ। ਸਿਆਸੀ ਪਾਰਟੀਆਂ ਦੇ ਸਹਿਯੋਗ ਬਾਰੇ ਉਨ੍ਹਾਂ ਕਿਹਾ ਕਿ ਉਹ ਪੰਥ ਕੋਲ ਜਾਣਗੇ ਅਤੇ ਜੇਕਰ ਪੰਥ ਦਾ ਸਾਥ ਮਿਲ ਜਾਂਦਾ ਐ ਤਾਂ ਉਨ੍ਹਾਂ ਨੂੰ ਕਿਸੇ ਸਿਆਸੀ ਪਾਰਟੀ ਦੇ ਸਾਥ ਦੀ ਲੋੜ ਹੀ ਨਹੀਂ ਪਵੇਗੀ।

LEAVE A REPLY

Please enter your comment!
Please enter your name here