ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ; ਬਰਸੀ ਮੌਕੇ ਲਗਾਏ ਖੂਨਦਾਨ ਕੈਂਪ ’ਚ ਕੀਤੀ ਸ਼ਿਰਕਤ; ਕਿਹਾ, ਸੰਤਾਂ ਦੇ ਫਲਸਫੇ ਮੁਤਾਬਕ ਹੋ ਰਿਹੈ ਪੰਜਾਬ ਦਾ ਵਿਕਾਸ By admin - August 20, 2025 0 4 Facebook Twitter Pinterest WhatsApp ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਗੋਵਾਲ ਦੀ ਅਨਾਜ ਮੰਡੀ ਵਿਖੇ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਨੇ। ਇਸੇ ਤਹਿਤ ਅਨਾਜ ਮੰਡੀ ਵਿਖੇ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਗੋਵਾਲ ਵੀ ਪੰਜਾਬ ਨੂੰ ਰੰਗਲਾ ਪੰਜਾਬ ਬਣਿਆ ਵੇਖਣਾ ਚਾਹੁੰਦੇ ਸਨ ਅਤੇ ਪੰਜਾਬ ਸਰਕਾਰ ਨੇ ਅਜਿਹੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਤੋਰਣ ਦੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਇਸ ਮੌਕੇ ਉਨ੍ਹਾਂ ਨੇ ਖੁਦ ਵੀ ਖੂਨਦਾਨ ਕੀਤਾ।