ਪੰਜਾਬ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਘੇਰੀ ਸਰਕਾਰ; ਭਾਜਪਾ ਆਗੂਆਂ ਦੀ ਫੜੋ-ਫੜੀ ਨੂੰ ਲੈ ਕੇ ਚੁੱਕੇ ਸਵਾਲ; ਕਿਹਾ, ਕੇਂਦਰੀ ਸਕੀਮਾਂ ਲੋਕਾਂ ਤਕ ਜਾਣ ਨਹੀਂ ਦੇਣਾ ਚਾਹੁੰਦੀ ਸਰਕਾਰ By admin - August 21, 2025 0 4 Facebook Twitter Pinterest WhatsApp ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਭਾਜਪਾ ਆਗੂਆਂ ਦੀ ਫੜੋ ਫੜੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਸਰਕਾਰ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤਕ ਪਹੁੰਚਣ ਨਹੀਂ ਦੇਣਾ ਚਾਹੁੰਦੀ, ਜਿਸ ਦੇ ਚਲਦਿਆਂ ਪੁਲਿਸ ਦੀ ਮਦਦ ਨਾਲ ਆਗੂਆਂ ਨੂੰ ਡਿਟੇਨ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਸੈਂਕੜੇ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਨੇ, ਜਿਨ੍ਹਾਂ ਨਾਲ ਲੋਕਾ ਨੂੰ ਵੱਡਾ ਲਾਭ ਹੋ ਰਿਹਾ ਐ ਪਰ ਪੰਜਾਬ ਸਰਕਾਰ ਲੋਕਾਂ ਨੂੰ ਇਨ੍ਹਾਂ ਸਕੀਮਾਂ ਤੋਂ ਦੂਰ ਰੱਖਣਾ ਚਾਹੁੰਦੀ ਐ, ਜਿਸ ਦੇ ਚਲਦਿਆਂ ਭਾਜਪਾ ਆਗੂਆਂ ਨੂੰ ਕੈਂਪ ਲਗਾਉਣ ਤੋਂ ਰੋਕਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜਪਾਲ ਨਾਲ ਵੀ ਮੀਟਿੰਗ ਕੀਤੀ ਜਾ ਰਹੀ ਅਤੇ ਲੋਕ ਲਹਿਰ ਵੀ ਖੜ੍ਹੀ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕੇਂਦਰ ਦੀਆਂ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ ਜਾ ਸਕੇ