ਪੰਜਾਬ ਚੰਡੀਗੜ੍ਹ ’ਚ ਰਾਜਪਾਲ ਨੂੰ ਮਿਲਿਆ ਭਾਜਪਾ ਆਗੂ ਦਾ ਵਫਦ; ਭਾਜਪਾ ਆਗੂਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਸ਼ਿਕਾਇਤ By admin - August 21, 2025 0 4 Facebook Twitter Pinterest WhatsApp ਭਾਜਪਾ ਆਗੂਆਂ ਦਾ ਗ੍ਰਿਫਤਾਰੀ ਦਾ ਮਾਮਲਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਕੋਲ ਪਹੁੰਚ ਗਿਆ ਐ। ਪੰਜਾਬ ਭਾਜਪਾ ਦੇ ਆਗੂਆਂ ਨੇ ਵਫਦ ਦੇ ਰੂਪ ਵਿਚ ਰਾਜਪਾਲ ਤਕ ਪਹੁੰਚ ਕਰ ਕੇ ਪੰਜਾਬ ਸਰਕਾਰ ਦੀ ਸ਼ਿਕਾਇਤ ਕੀਤੀ ਐ। ਭਾਜਪਾ ਦਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਇਸ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਜਲੰਧਰ ਤੋਂ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਸਣੇ ਕਈ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਜਾਣੂ ਕਰਵਾਇਆ ਐ। ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤਕ ਪਹੁੰਚਣ ਤੋਂ ਰੋਕਣ ਲਈ ਅਜਿਹਾ ਕਰ ਰਹੀ ਐ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਜਨਤਾ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਦੇ ਲਈ ਭਾਜਪਾ ਪੰਜਾਬ ਵੱਲੋਂ “ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਪਰ ਸੂਬਾ ਸਰਕਾਰ ਦੀ ਸ਼ਹਿ ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਧੱਕੇਸ਼ਾਹੀ ਦਾ ਵਿਰੋਧ ਕਰਦੇ ਹੋਏ ਰਾਜਪਾਲ ਨਾਲ ਮੁਲਾਕਾਤ ਕਰ ਕੇ ਇਸ ਧੱਕੇ ਬਾਰੀ ਜਾਣਕਾਰੀ ਦਿੱਤੀ ਗਈ ਐ। ਮਈ ਤੋਂ ਭਾਜਪਾ ਵਰਕਰ ਸੀਐਸਸੀ ਰਾਹੀਂ ਮੋਦੀ ਦੀਆਂ ਯੋਜਨਾਵਾਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣਗੇ ਅਤੇ ਇਹ ਪੰਜਾਬ ਸਰਕਾਰ ਦਾ ਕੰਮ ਸੀ ਪਰ ਪੰਜਾਬ ਸਰਕਾਰ ਨੇ ਸਾਡੇ ਨਾਲ ਧੋਖਾ ਕੀਤਾ ਹੈ। ਕੀ ਆਮ ਆਦਮੀ ਪਾਰਟੀ ਵੀ ਚਾਹੁੰਦੀ ਹੈ ਕਿ ਲੋਕਾਂ ਨੂੰ ਉਹ ਸਹੂਲਤਾਂ ਮਿਲਣ ਜੋ ਮੋਦੀ ਗਰੀਬ ਲੋਕਾਂ ਨੂੰ ਦੇ ਰਹੇ ਹਨ? ਇੱਥੋਂ ਤੱਕ ਕਿ ਸੀਨੀਅਰ ਅਧਿਕਾਰੀ ਵੀ ਲੋਕਾਂ ਨੂੰ ਨਹੀਂ ਦੱਸ ਰਹੇ। ਡਾਟਾ ਚੋਰੀ ਦੇ ਇਲਜਾਮਾਂ ਬਾਰੇ ਉਨ੍ਹਾਂ ਕਿਹਾ ਕਿ ਡਾਟਾ ਚੋਰੀ ਉਦੋਂ ਨਹੀਂ ਸੀ ਹੋਈ ਜਦੋਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਫਾਰਮ ਭਰਨ ਲਈ ਕਿਹਾ ਗਿਆ ਸੀ। ਇਹ ਸਰਕਾਰ ਸੇਵਾ ਦੇ ਕੰਮ ਵਿੱਚ ਰੁਕਾਵਟਾਂ ਪੈਦਾ ਕਰ ਰਹੀ ਹੈ ਜਦਕਿ ਹਰਿਆਣਾ ਵਿੱਚ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਦੇ ਸਾਰੇ ਲੋਕਾਂ ਕੋਲ ਆਯੁਸ਼ਮਾਨ ਕਾਰਡ ਹਨ ਜਦਕਿ ਪੰਜਾਬ ਵਾਸੀ ਇਸ ਤੋਂ ਵਾਝੇ ਨੇ ਜਿਸ ਦੇ ਚਲਦਿਆਂ ਹੁਣ ਤੱਕ ਪੰਜਾਬ ਦੇ 15600 ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਨੇ। ਅੱਜ 39 ਥਾਵਾਂ ‘ਤੇ ਕੈਂਪ ਲਗਾਏ ਜਾਣੇ ਸਨ ਜੋ ਪੁਲਿਸ ਦੀ ਦਖਲ ਅੰਦਾਜੀ ਕਾਰਨ ਨਹੀਂ ਲੱਗ ਸਕੇ।